- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ
ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਵਲੋਂ ਐਸ ਐਚ ਓ ਮਨਿੰਦਰ ਸਿੰਘ ਦੀ ਅਗਵਾਈ ਹੇਠ ਆਸ ਪਾਸ ਦੇ ਪਿੰਡਾਂ ਵਿੱਚੋਂ ਲੁੱਟਾਂ, ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਜੋ ਕਿ ਰਾਮਪੁਰਾ ਫੂਲ ਦੇ ਸਾਰੇ ਇਲਾਕੇ ਵਿਚ ਸਰਗਰਮ ਸੀ ਅਤੇ ਇਨ੍ਹਾਂ ਨੂੰ ਨੇੜਲੇ ਪਿੰਡ ਆਲੀਕੇ ਤੋਂ ਜੈਮਲ ਸਿੰਘ ਵਾਲਾ ਪਿੰਡਾਂ ਦੇ ਵਿਚਕਾਰ, ਲੋਕਾਂ ਦੇ ਸਹਿਯੋਗ ਨਾਲ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਟਰੱਕ, ਟਰੈਕਟਰ ਆਦਿ ਦੀਆਂ ਬੈਟਰੀਆਂ, ਸੜਕਾਂ ਤੇ ਰੋਸ਼ਨੀ ਲਈ ਲੱਗੀਆਂ ਸੋਲਰ ਬੈਟਰੀਆਂ, ਸਿੱਕਾ, ਸਕਰੈਪ, ਜੈੱਕ ਰਾਡ ਅਤੇ ਮਾਰੂਤੀ ਕਾਰ ਜਿਸ ਤੇ ਟਰੈਕਟਰ ਦਾ ਨੰਬਰ ਲੱਗਿਆ ਹੋਇਆ ਹੈ। ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਗਰੋਹ ਦੇ ਦੋ ਮੈਂਬਰ ਰਾਮ ਸਿੰਘ ਪੁੱਤਰ ਜੋਰਾ ਸਿੰਘ ਭਗਤਾ ਭਾਈ ਅਤੇ ਗੁਰਉਪਕਾਰ ਸਿੰਘ ਪੁੱਤਰ ਸੁਖਦੇਵ ਸਿੰਘ ਕੋਠਾ ਗੁਰੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਵੱਲੋਂ ਚੋਰੀ ਕੀਤਾ ਸਾਰਾ ਸਾਮਾਨ ਗੁਰਦੀਪ ਸਿੰਘ ਕਬਾੜੀਆ ਅਤੇ ਪਵਨ ਕੁਮਾਰ ਧਨੌਲਾ ਮੰਡੀ ਜੋ ਕਿ ਫੈਕਟਰੀ ਦਾ ਮਾਲਕ ਸੀ ਨੂੰ ਵੇਚਦੇ ਸਨ ਅਤੇ ਉਨ੍ਹਾਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਗਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਜਲਦ ਗਿਰਫਤਾਰ ਕੀਤਾ ਜਾ ਸਕੇ।


