- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਾਰਾ 370 ਦੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਦਾ ਕੋਈ ਕਾਰਨ ਨਹੀਂ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਧਾਰਾ 370 ਤੇ ਦਾਇਰ ਹੋਈਆਂ ਪਟੀਸ਼ਨਾਂ ਨੂੰ 7 ਜੱਜਾਂ ਦੀ ਵੱਡੀ ਬੈਂਚ ਕੋਲ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ| ਇਸ ਮਾਮਲੇ ਦੀ ਸੁਣਵਾਈ 5 ਜੱਜਾਂ ਦੀ ਬੈਂਚ ਹੀ ਕਰੇਗੀ| ਪਟੀਸ਼ਨਾਂ ਵਿੱਚ ਪਿਛਲੇ ਸਾਲ 5 ਅਗਸਤ ਦੇ ਕੇਂਦਰ ਦੇ ਧਾਰਾ 370 ਨੂੰ ਹਟਾਉਣ ਦੇ ਫੈਸਲੇ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਦੇ ਪ੍ਰਬੰਧਾਂ ਨੂੰ ਰੱਦ ਕੀਤੇ ਜਾਣ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ 7 ਜੱਜਾਂ ਦੀ ਵੱਡੀ ਬੈਂਚ ਨੂੰ ਭੇਜਣ ਦਾ ਕੋਈ ਕਾਰਨ ਨਹੀਂ ਹੈ|ਮੌਜੂਦਾ ਸਮੇਂ ਵਿੱਚ 5 ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ| ਜਿਸ ਦੀ ਪ੍ਰਧਾਨਗੀ ਜੱਜ ਐਨ.ਵੀ. ਰਮੰਨਾ ਕਰ ਰਹੇ ਹਨ| ਉਨ੍ਹਾਂ ਨੇ 23 ਜਨਵਰੀ ਨੂੰ ਇਸ ਮਾਮਲੇ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ| ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕੇਂਦਰ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲੈਣ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਬਚਿਆ ਸੀ| ਐਨ.ਜੀ.ਓ. ਪੀਪਲਜ਼ ਯੂਨੀਅਨ ਆਫ ਸਿਵਲ ਲਿਬਰਟੀਜ਼ (ਪੀ.ਯੂ.ਸੀ.ਐਲ.), ਜੰਮੂ ਅਤੇ ਕਸ਼ਮੀਰ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਲਈ ਕਿਹਾ ਹੈ| ਉਨ੍ਹਾਂ ਨੇ ਇਹ ਮੰਗ ਸਰਵਉੱਚ ਅਦਾਲਤ ਦੇ 2 ਫੈਸਲਿਆਂ ਦੇ ਆਧਾਰ ਕੀਤੀ ਹੈ|


