- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ
ਐਸ. ਏ. ਐਸ ਨਗਰ – ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ, ਐਸ. ਏ. ਐਸ ਨਗਰ ਦੀ ਅਗਵਾਈ ਵਿੱਚ ਅੱਜ ਡੀ. ਸੀ. ਦਫਤਰ, ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਮੁਜਹਾਰੇ ਕੀਤੇ ਗਏ| ਇਸ ਤਹਿਤ ਡੀ. ਸੀ. ਦਫਤਰ ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁੰਕਮਲ ਕੰਮ ਬੰਦ ਕੀਤਾ ਗਿਆ ਅਤੇ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਰੋਸ ਮੁਜ਼ਹਾਰੇ ਕੀਤੇ ਗਏ| ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਇਦਿਆਂ ਤੋਂ ਮੁਕਰ ਗਈ ਹੈ ਜਿਸ ਕਾਰਨ ਕਰਮਚਾਰੀ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨੇ| ਇਸ ਮੌਕੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਜਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਡੀ. ਸੀ. ਦਫਤਰ ਦੇ ਕਾਮੇ ਆਉਣ ਵਾਲੇ ਦਿਨਾਂ ਵਿੱਚ ਦਫਤਰਾਂ ਨੂੰ ਤਾਲੇ ਲਾਉਣ ਲਈ ਮਜਬੂਰ ਹੋਣਗੇ ਜਿਸ ਨਾਲ ਆਮ ਪਬਲਿਕ ਦੇ ਰੋਜਾਨਾ ਦੇ ਅਤੇ ਰਜਿਸਟਰੇਸ਼ਨ ਦੇ ਕੰਮ ਸਮੇਤ ਅਤੇ ਹੋਰ ਦਫਤਰੀ ਕੰਮ ਪ੍ਰਭਾਵਿਤ ਹੋਣਗੇ ਜਿਸਦੀ ਜਿੰਮੇਵਾਰੀ ਸਰਕਾਰ ਦੀ ਆਪਣੀ ਹੋਵੇਗੀ| ਯੂਨੀਅਨ ਦੇ ਜਨਰਲ ਸਕੱਤਰ ਸ੍ਰ. ਹਰਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਤੋਂ ਹਰੇਕ ਦਫਤਰੀ ਕਾਮਾ ਪ੍ਰੇਸ਼ਾਨ ਹੈ| ਸਰਕਾਰ ਕਰਮਚਾਰੀਆਂ ਨੂੰ ਕੁਝ ਦੇਣ ਦੀ ਬਜਾਏ ਪਹਿਲੇ ਦਿੱਤੇ ਲਾਭ ਵਾਪਿਸ ਲੈ ਕੇ ਮੁਲਾਜਮ ਮਾਰੂ ਨੀਤੀਆਂ ਤਹਿਤ ਆਪਣਾ ਚਿਹਰਾ ਨੰਗਾ ਕਰ ਰਹੀ ਹੈ| ਇਸ ਮੌਕੇ ਕੁਲਦੀਪ ਸਿੰਘ ਚੇਅਰਮੈਨ, ਸੁਨੀਤ ਸ਼ਰਮਾ, ਨਿੱਜੀ ਸਹਾਇਕ ਟੂ ਡੀ. ਸੀ. ਵਿੱਤ ਸਕੱਤਰ ਜਸਵੰਤ ਸਿੰਘ ਅਤੇ ਹੋਰ ਕਰਮਚਾਰੀ ਹਰਪ੍ਰੀਤ ਸਿੰਘ, ਮਨੋਜ ਕੁਮਾਰ ਜੂਨੀਅਰ ਸਹਾਇਕ, ਵਿਜੈ ਪ੍ਰਭਾਕਰ, ਚਰਨਜੀਤ ਕੌਰ, ਰਿਤੂ ਕਪੂਰ, ਹਰਜੀਤ ਕੌਰ, ਸੋਨਿਕ ਮਹਿਤਾ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਗੁਰਮੀਤ ਸਿੰਘ, ਵਿਜੈ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਕੁਮਾਰ, ਕੁਲਦੀਪ ਸਿੰਘ ਅਤੇ ਹੋਰ ਸਟਾਫ ਹਾਜਰ ਸਨ|


