- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਲੋਰਿਡਾ ਚ ਕੋਰੋਨਾਵਾਇਰਸ ਕਾਰਨ ਦੋ ਲੋਕਾਂ ਦੀ ਮੌਤ
ਅਮਰੀਕਾ ਦੇ ਫਲੋਰਿਡਾ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ ਦੋ ਲੋਕਾਂ ਦੀ ਮੌਤ ਹੋ ਗਈ ਹੈ। ਫਲੋਰਿਡਾ ਸੂਬੇ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਫਲੋਰਿਡਾ ਸਿਹਤ ਵਿਭਾਗ ਨੇ ਸ਼ੁੱਕਰਵਾਰ ਸ਼ਾਮੀਂ ਦੱਸਿਆ ਕਿ ਕੋਰੋਨਾਵਾਇਰਸ ਕਾਰਨ ਜਾਨ ਗੁਆਉਣ ਵਾਲੇ ਦੋਵੇਂ ਲੋਕ ਤਕਰੀਬਨ 70 ਸਾਲ ਦੇ ਸਨ ਤੇ ਦੋਵਾਂ ਨੇ ਵਿਦੇਸ਼ ਦੀ ਯਾਤਰਾ ਕੀਤੀ ਸੀ।ਵਿਭਾਗ ਨੇ ਆਪਣੇ ਬਿਆਨ ਵਿਚ ਕਿਹਾ ਕਿ ਸੇਂਟਾ ਰੋਸਾ ਕਾਊਂਟੀ ਦਾ ਇਕ ਵਿਅਕਤੀ ਸਿਹਤ ਸਬੰਧੀ ਸਮੱਸਿਆਵਾਂ ਨਾਲ ਗ੍ਰਸਤ ਸੀ। ਇਹ ਵੀ ਕਿਹਾ ਗਿਆ ਕਿ ਜਾਨ ਗੁਆਉਣ ਵਾਲਾ ਦੂਜਾ ਬਜ਼ੁਰਗ ਵਿਅਕਤੀ ਫੋਰਟ ਮਾਇਰਸ ਖੇਤਰ ਦਾ ਸੀ। ਇਸ ਵਿਚਾਲੇ ਫਲੋਰਿਡਾ ਵਿਚ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ ਚਾਰ ਤੋਂ ਵਧ ਕੇ 7 ਹੋ ਗਈ ਹੈ।


