- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਜਾਰੀ: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨਾਲ ਕੀਤੀ ਮੀਟਿੰਗ ਮਗਰੋਂ ਕਿਹਾ ਹੈ ਕਿ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਏਅਰਪੋਰਟਾਂ ’ਤੇ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਾਇਰਸ ਨੂੰ ਠੱਲ੍ਹਣ ਵਿੱਚ ਕਾਮਯਾਬ ਹੋਣਗੇ ਕਿਉਂਕਿ ਦੋਵੇਂ ਸਰਕਾਰਾਂ ਮਿਲਕੇ ਕੰਮ ਕਰ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਾਹ ਜਿਹੀ ਬਿਮਾਰੀ ਤੋਂ ਪੀੜਤ ਨਹੀਂ ਹਨ, ਨੂੰ ਮਾਸਕ ਪਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਸਾਲ ਕਰੋਨਾਵਾਇਰਸ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਉਨ੍ਹਾਂ ਹੋਲੀ ਦੀਆਂ ਵਧਾਈਆਂ ਵੀ ਦਿੱਤੀਆਂ ਤੇ ਲੋਕਾਂ ਨੂੰ ਅਪੀਲ ਕੀਤੀ ਉਹ ਭੀੜ ਵਾਲੀਆਂ ਥਾਵਾਂ ’ਤੇ ਜਾਣ।


