- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਿੱਚ ਹਵਾਈ ਫੌਜ ਦਾ ਐਫ-16 ਜਹਾਜ਼ ਹਾਦਸਾਗ੍ਰਸਤ
ਇਸਲਾਮਾਬਾਦ – ਪਾਕਿਸਤਾਨੀ ਹਵਾਈ ਫੌਜ ਦਾ ਇਕ ਜਹਾਜ਼ ਅੱਜ ਹਾਦਸਾਗ੍ਰਸਤ ਹੋ ਗਿਆ| ਪਾਕਿਸਤਾਨੀ ਮੀਡੀਆ ਦੇ ਮੁਤਾਬਕ,”ਪਾਕਿਸਤਾਨ ਦਿਵਸ ਪਰੇਡ (23 ਮਾਰਚ) ਲਈ ਰਿਹਰਸਲ ਦੇ ਦੌਰਾਨ ਅੱਜ ਪਾਕਿਸਤਾਨੀ ਹਵਾਈ ਫੌਜ (ਪੀ.ਏ.ਐਫ.) ਦਾ 6-16 ਜਹਾਜ਼ ਸ਼ਕਰਪੇਰੀਯਨ, ਇਸਲਾਮਾਬਾਦ ਨੇੜੇ ਕਰੈਸ਼ ਹੋ ਗਿਆ| ਉਹਨਾਂ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੇ ਬਚਾਅ ਟੀਮਾਂ ਰਵਾਨਾ ਕਰ ਦਿੱਤੀਆ ਗਈਆਂ ਹਨ| ਬਿਆਨ ਵਿਚ ਕਿਹਾ ਗਿਆ ਹੈ ਕਿ ਏਅਰ ਹੈੱਡਕੁਆਰਟਰ ਵੱਲੋਂ ਜਾਂਚ ਬੋਰਡ ਨੂੰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ| ਜਾਣਕਾਰੀ ਮੁਤਾਬਕ ਜਹਾਜ਼ ਡਿੱਗਣ ਦੇ ਬਾਅਦ ਉਸ ਵਿਚ ਅੱਗ ਲੱਗ ਗਈ ਅਤੇ ਧੂੰਆਂ ਨਿਕਲਣ ਲੱਗਾ| ਜਿਸ ਜਗ੍ਹਾ ਜਹਾਜ਼ ਡਿੱਗਿਆ ਉੱਥੋਂ ਕੁਝ ਦੂਰੀ ਤੇ ਹੀ ਪਾਕਿਸਤਾਨੀ ਸਪੋਰਟਸ ਬੋਰਡ ਦੇ ਕਰਮਚਾਰੀਆਂ ਦੀ ਕਲੋਨੀ ਹੈ| ਪੁਲੀਸ ਨੇ ਕਿਹਾ ਹੈ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ|


