- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 100 ਮੈਡੀਕਲ ਵਿਦਿਆਰਥੀਆਂ ਦੇ ਦਾਖਲੇ ਨਾਲ ਕਲਾਸਾਂ ਸ਼ੁਰੂ ਕਰਨ ਲਈ ਤਿਆਰ
ਬੋਰਡ ਆਫ ਮੈਨੇਜਮੈਂਟ ਨੇ ਆਪਣੀ ਪਲੇਠੀ ਮੀਟਿੰਗ ਵਿੱਚ ਲਏ ਅਹਿਮ ਫੈਸਲੇ
ਚੰਡੀਗੜ੍ਹ – ਸੂਬੇ ਵਿਚ ਕਿਫਾਇਤੀ ਅਤੇ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਐਸ.ਏ.ਐਸ.ਨਗਰ ਮੁਹਾਲੀ ਵਿਖੇ 100 ਐਮ.ਬੀ.ਬੀ.ਐੱਸ ਵਿਦਿਆਰਥੀਆਂ ਦੇ ਦਾਖਲੇ ਨਾਲ ਇਸੇ ਵਿਦਿਅਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਅੱਜ ਇਥੇ ਹੋਈ ‘ਬੋਰਡ ਆਫ਼ ਮੈਨੇਜਮੈਂਟ’ ਦੀ ਪਲੇਠੀ ਮੀਟਿੰਗ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਸੈਸ਼ਨ ਤੋਂ ਸੰਸਥਾ ਨੂੰ ਕਾਰਜਸ਼ੀਲ ਬਣਾਉਣ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਸਿਹਤ ਬਾਰੇ ਪੰਜਾਬ ਸਰਕਾਰ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪੀਜੀਆਈ ਡਾ. ਜਗਤ ਰਾਮ, ਡਾਇਰੈਕਟਰ ਪ੍ਰਿੰਸੀਪਲ ਮਨਜੀਤ ਕੌਰ ਮੋਹੀ ਅਤੇ ਮੁੱਖ ਆਰਕੀਟੈਕਟ ਸਪਨਾ ਮੌਜੂਦ ਸਨ। ਮੈਨੇਜਮੈਂਟ ਬੋਰਡ ਨੂੰ ਇਹ ਜਾਣੂ ਕਰਵਾਇਆ ਗਿਆ ਕਿ ਹਸਪਤਾਲ ਅਤੇ ਕਾਲਜ ਦੀ ਇਮਾਰਤ ਦੇ ਨਵੀਨੀਕਰਨ ਦਾ ਕੰਮ ਸਮੇਂ ਸਿਰ ਮੁਕੰਮਲ ਕਰ ਦਿੱਤਾ ਜਾਵੇਗਾ ਜਦੋਂ ਕਿ ਮਸ਼ੀਨਰੀ, ਉਪਕਰਣ ਅਤੇ ਹੋਰ ਲੋੜੀਂਦੀਆਂ ਸਮੱਗਰੀ ਦੀ ਖਰੀਦ ਪਹਿਲਾਂ ਹੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਮੈਡੀਕਲ ਫੈਕਲਟੀ ਅਤੇ ਪੈਰਾ ਮੈਡੀਕਲ ਦੀ ਭਰਤੀ ਜਲਦ ਕੀਤੀ ਜਾਏਗੀ ਕਿਉਂਕਿ ਇਸ ਸਬੰਧੀ ਇਸ਼ਤਿਹਾਰ ਜਾਰੀ ਹੋ ਚੁੱਕਾ ਹੈ ਅਤੇ ਇੰਟਰਵਿਊ ਪ੍ਰਕਿਰਿਆ ਵੀ ਮਾਰਚ ਦੇ ਅਖੀਰ ਵਿੱਚ ਸ਼ੁਰੂ ਹੋ ਜਾਏਗੀ।ਬੋਰਡ ਆਫ ਮੈਨੇਜਮੈਂਟ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਭਵਿੱਖ ਦੀ ਯੋਜਨਾਬੰਦੀ ਇਸ ਤਰੀਕੇ ਨਾਲ ਕੀਤੀ ਜਾਏਗੀ ਕਿ ਇਹ ਸੰਸਥਾ ਖੇਤਰ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰੇ। ਫਰਨੀਚਰ ਅਤੇ ਹੋਰ ਲੋੜੀਂਦੇ ਉਪਕਰਣਾਂ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਲਈ ਬੋਰਡ ਨੇ ਵਿਭਿੰਨ ਸੇਵਾਵਾਂ, ਵੱਖ-ਵੱਖ ਖਰੀਦ ਕਮੇਟੀਆਂ ਦੇ ਗਠਨ ਆਦਿ ਦੀਆਂ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਖੁੱਲਣ ਨਾਲ ਚਾਰ ਦਹਾਕਿਆਂ ਦੇ ਅੰਤਰਾਲ ਤੋਂ ਬਾਅਦ ਸੂਬੇ ਵਿਚ ਸਰਕਾਰੀ ਮੈਡੀਕਲ ਕਾਲਜ ਖੁੱਲ੍ਹਣ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿਚ ਕਿਫਾਇਤੀ ਡਾਕਟਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੁਸ਼ਲ ਸਿਹਤ ਪੇਸ਼ੇਵਰਾਂ ਦੀ ਉਪਬੱਧਤਾ ਨੂੰ ਵਧਾਉਣ, ਸਰਕਾਰੀ ਹਸਪਤਾਲਾਂ ਵਿਚ ਤੀਜੇ ਦਰਜੇ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਜ਼ਿਲਾ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਸਬੰਧੀ ਯੋਜਨਾ ਪਹਿਲਾਂ ਹੀ ਬਣਾ ਲਈ ਹੈ।


