- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੱਧੂ ਵੱਲੋਂ ਮੁੜ ਸਰਗਰਮੀ ਲਈ ‘ਜਿੱਤੇਗਾ ਪੰਜਾਬ’ ਯੂ-ਟਿਊਬ ਚੈਨਲ ਦੀ ਸ਼ੁਰੂਆਤ
ਚੰਡੀਗੜ੍ਹ – ਕੁਝ ਮਹੀਨਿਆਂ ਤੋਂ ਪੰਜਾਬ ਦੀ ਰਾਜਨੀਤੀ ਤੋਂ ਵੱਖ ਪੰਜਾਬ ਦੇ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸਰਗਰਮ ਹੋ ਰਹੇ ਹਨ। ਉਨ੍ਹਾਂ ਨੇ ਸਿਆਸਤ ਵਿੱਚ ਆਪਣੀ ਵਾਪਸੀ ਲਈ ਡਿਜੀਟਲ ਮੀਡੀਆ ਮਾਧਿਅਮ ਬਣਾਇਆ ਹੈ। ਉਨ੍ਹਾਂ ਵੱਲੋਂ ‘ਜਿੱਤੇਗਾ ਪੰਜਾਬ’ ਯੂਟਿਊਬ ਚੈਨਲ ਨਾਲ ਸ਼ੁਰੂਆਤ ਕੀਤੀ ਹੈ। ਸ. ਸਿੱਧੂ ਨੇ ਕਿਹਾ ਕਿ ਇਹ ਚੈਨਲ ਪੰਜਾਬ ਨੂੰ ਬਚਾਉਣ ਅਤੇ ਇਸ ਨੂੰ ਦੁਬਾਰਾ ਬਣਾਉਣ ਦੇ ਯਤਨਾਂ ਦਾ ਮੰਚ ਹੋਵੇਗਾ। ਸਿੱਧੂ ਨੇ ਦਾਅਵਾ ਕੀਤਾ ਕਿ ਉਹ ਇਸ ਰਾਹੀਂ ਨੌਂ ਮਹੀਨਿਆਂ ਦੀ ਆਤਮੰਥਨ ਅਤੇ ਸਵੈ-ਪੜਚੋਲ ਤੋਂ ਬਾਅਦ ਉਹ ਪੰਜਾਬ ਦੇ ਭਖਦੇ ਮਸਲਿਆਂ ‘ਤੇ ਆਪਣੀ ਆਵਾਜ਼ ਬੁਲੰਦ ਕਰਨਗੇ। ਸਿੱਧੂ ਨੇ ਕਿਹਾ ਕਿ ‘ਜੀਤੇਗਾ ਪੰਜਾਬ’ ਚੈਨਲ ਦੀ ਪੰਚ-ਲਾਈਨ ‘ਬਾਬੇ ਦੀ ਰਾਹ, ਸਾਡੀ ਰਾਹ ਹੋਵੇਗੀ’ ਚੈਨਲ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਕਾ ਭਲਾ’ ਦੇ ਅਧਾਰ ‘ਤੇ ਕੰਮ ਕਰੇਗਾ।


