- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵਲੋਂ ਕੋਵਿਡ-19 ਪਿੱਛੋਂ ਵੱਡੀ ਆਰਥਿਕ ਖੜੋਤ ਆਉਣ ਦੀ ਚਿਤਾਵਨੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਰੋਨਾਵਾਇਰਸ ਇੱਕ ਵੱਡੀ ਆਫ਼ਤ ਹੈ ਜਿਸ ਨਾਲ ਅਰਥਚਾਰੇ ਵਿੱਚ ਗੰਭੀਰ ਮੰਦੀ ਆਉਣ ਦਾ ਖਦਸ਼ਾ ਹੈ।ਉਨਾਂ ਕਿਹਾ ਕਿ ਸਥਿਤੀ ਪਹਿਲਾਂ ਹੀ ਖਰਾਬ ਹੈ ਅਤੇ ਜੇ ਇਹ ਹੋਰ ਫੈਲਦਾ ਹੈ ਤਾਂ ਹਾਲਾਤ ਹੋਰ ਵਿਗੜ ਜਾਣਗੇ। ਉਨਾਂ ਨੇ ਕੌਵਿਡ-19 ਤੋਂ ਬਾਅਦ ਅਰਥਵਿਵਸਥਾ ਵਿੱਚ ਗੰਭੀਰ ਮੰਦੀ ਆਉਣ ਦੀ ਚਿਤਾਵਨੀ ਦਿੱਤੀ।ਅੱਜ ਇੱਥੇ ਇਕ ਸੰਮੇਲਨ ਦੋਰਾਨ ਮੁੱਖ ਮੰਤਰੀ ਨੇ ਪੂਰੀ ਤਰਾਂ ਤਿਆਰ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਹਰ ਤਰਾਂ ਦਾ ਇਹਤਿਆਤ ਵਰਤਣ ਲਈ ਆਖਿਆ। ਉਨਾਂ ਕਿਹਾ ਕਿ ਹੱਥ ਮਿਲਾਉਣ ਵਰਗੀਆਂ ਪੁਰਾਣੀਆਂ ਆਦਤਾਂ ਛੇਤੀਂ ਮਰਦੀਆਂ ਨਹੀਂ ਹੁੰਦੀਆਂ ਪਰ ਇਸ ਨੂੰ ਬਦਲਣ ਦੀ ਲੋੜ ਹੈ।ਭਾਰਤ ਸਰਕਾਰ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਹਰੇਕ ਕਦਮ ਚੁੱਕ ਰਹੀ ਹੈ ਪਰ ਲੋਕਾਂ ਨੂੰ ਵੀ ਇਸ ਦੇ ਖ਼ਤਰਿਆਂ ਦਾ ਅਹਿਸਾਸ ਕਰਦੇ ਹੋਏ ਆਪਣੇ ਆਪ ਸਾਵਧਾਨੀ ਵਰਤਣੀ ਚਾਹੀਦੀ ਹੈ।


