- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ : ਐਸ ਡੀ ਐਮ
ਮਾਨਸਾ – ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਹਰ ਤਰਾਂ ਦੀ ਸਾਵਧਾਨੀ ਵਰਤੀ ਜਾਵੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਕਰਦਿਆਂ ਸਬ ਡਵੀਜਨ ਮਾਨਸਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਜਿਵੇ ਧਾਰਮਿਕ ਸਮਾਗਮ, ਮੇਲੇ, ਜਿਆਦਾ ਭੀੜ ਭੜੱਕੇ ਵਾਲੀਆਂ ਥਾਵਾਂ, ਜਿਆਦਾ ਭੀੜ ਵਾਲੀਆਂ ਬੱਸਾਂ ,ਟ੍ਰੇਨਾਂ ਆਦਿ ਤੋਂ ਬਚਿਆ ਜਾਵੇ। ਸ਼੍ਰੀਮਤੀ ਸਰਬਜੀਤ ਕੌਰ ਨੇ ਸਬ ਡਵੀਜਨ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਪਿੰਡਾਂ ਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਲੋਅਡ ਸਪੀਕਰਾਂ ਰਾਹੀਂ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਮੈਡਮ ਸਰਬਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਖਤਰੇ ਤੋਂ ਬਚਣ ਲਈ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ ਕੀਤਾ ਜਾਵੇ ਇੱਕ ਦੂਸਰੇ ਤੋਂ ਦੂਰੀ ਬਣਾਕੇ ਰੱਖੀ ਜਾਵੇ ਮੂੰਹ ਤੇ ਮਾਸਿਕ ਦੀ ਵਰਤੋਂ ਕੀਤੀ ਜਾਵੇ, ਖਾਣ ਪੀਣ ਵਾਲੇ ਸਮਾਨ ਨੂੰ ਢੱਕ ਕੇ ਰੱਖਿਆ ਜਾਵੇ, ਅਤੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਖਾਂਸੀ ਬੁਖਾਰ ਹੋਣ ਤੇ ਤਰੁੰਤ ਡਾਕਟਰ ਪਾਸੋ ਚੈਕਅੱਪ ਕਰਵਾਇਆ ਜਾਵੇ। ਉਨ੍ਹਾਂ ਕੈਮਿਸਟਾ ਨੂੰ ਅਪੀਲ ਕੀਤੀ ਕਿ ਉਹ ਦਵਾਈ ਜਾਂ ਹੋਰ ਸਾਮਾਨ ਲੈਣ ਆਉਂਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਅਸਲ ਲੱਛਣਾਂ ਤੋਂ ਜਾਣੂ ਕਰਵਾਉਣ ਤਾਂ ਜੋ ਕਿਸੇ ਵੀ ਆਮ ਬਿਮਾਰੀ ਨਾਲ ਪੀੜਤ ਵਿਅਕਤੀ ਕਿਸੇ ਵਹਿਮ ਦਾ ਸ਼ਿਕਾਰ ਨਾ ਹੋਵੇ।


