- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੂੰ ਕੋਰੋਨਾ ਹੋਣ ਦੀ ਪੁਸ਼ਟੀ
ਵਾਸਿੰਗਟਨ – ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਮੁਹਿੰਮ ਇਸ ਸਮੇਂ ਪੂਰੇ ਜੋਬਨ ‘ਤੇ ਹੈ ਅਤੇ ਅਮਰੀਕਾ ਕੋਰੋਨਾ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਐਸੇ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਕ ਕਰਕੇ ਦੱਸਿਆ ਕਿ ਉਹ ਅਤੇ ਉਹਨਾਂ ਦੀ ਪਤਨੀ ਮੇਲਾਨੀਆ ਨੂੰ ਕੋਰੋਨਾ ਹੋ ਗਿਆ ਹੈ। ਇਸ ਖਬਰਨਾਲ ਨਾਲ ਦੇਸ਼ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਦੌਰਾਨ ਟਰੰਪ ਦੀ ਮੁਹਿੰਮ ਨੂੰ ਝਟਕਾ ਲੱਗਿਆ ਹੈ। ਇੱਥੇ ਦੱਸ ਦਈਏ ਕਿ ਵ੍ਹਾਈਟ ਹਾਊਸ ਵਿਚ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਵੀ ਸ਼ੁੱਕਰਵਾਰ ਨੂੰ ਹੀ ਕੋਰੋਨਾ ਦੀ ਚਪੇਟ ਵਿਚ ਆਈ ਸੀ। ਇਸ ਦੇ ਬਾਅਦ ਟਰੰਪ ਨੇ ਟਵੀਟ ਕਰ ਕੇ ਲਿਖਿਆ ਸੀ ਕਿ ਹੋਪਹਿਕਸ ਦੇ ਕੋਰੋਨਾ ਦੀ ਚਪੇਟ ਵਿਚ ਆਉਣ ਦੇ ਬਾਅਦ ਮੈਂ ਅਤੇ ਮੇਲਾਨੀਆ ਨੇ ਵੀ ਟੈਸਟ ਕਰਵਾਇਆ ਹੈ। ਟੈਸਟ ਨਤੀਜਾ ਆਉਣ ਦੇ ਬਾਅਦ ਦੋਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਹੁਣ ਅਗਲੇ 14 ਦਿਨਾਂ ਤੱਕ ਟਰੰਪ ਅਤੇ ਮੇਲਾਨੀਆ ਨੂੰ ਇਕਾਂਤਵਾਸ ਹੀ ਰਹਿਣਾ ਹੋਵੇਗਾ। ਅਗਲੇ ਇਕ ਹਫਤੇ ਦੇ ਬਾਅਦ ਉਹਨਾਂ ਦਾ ਮੁੜ ਕੋਰੋਨਾ ਟੈਸਟ ਕੀਤਾ ਜਾਵੇਗਾ।


