- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ: ਚਰਨਜੀਤ ਅਟਵਾਲ ਦੀ ਧੀ ਬ੍ਰਿਟਿਸ਼ ਕੋਲੰਬੀਆ ਅਸੰਬਲੀ ਚੋਣਾਂ ਲਈ ਬਣੀ ਉਮੀਦਵਾਰ
ਸਰੀ – ਬੀ ਸੀ ਲਿਬਰਲ ਵੱਲੋਂ ਬਰਨਬੀ ਐਡਮੰਡ ਤੋਂ ਰੀਐਲਟਰ ਤ੍ਰਿਪਤ ਅਟਵਾਲ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਹਲਕੇ ਤੋਂ ਐਨ ਡੀ ਪੀ ਦੇ ਚਾਰ ਵਾਰ ਰਹਿ ਚੁੱਕੇ ਐਮ ਐਲ ਏ ਅਤੇ ਸਾਬਕਾ ਡਿਪਟੀ ਸਪੀਕਰ ਰਾਜ ਚੌਹਾਨ ਦਾ ਮੁਕਾਬਲਾ ਕਰੇਗੀ।ਲੁਧਿਆਣਾ ਸ਼ਹਿਰ ਦੀ ਜੰਮਪਲ ਤ੍ਰਿਪਤ ਅਟਵਾਲ ਪੰਜਾਬ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਪੁੱਤਰੀ ਹੈ। ਉਹ 2008 ਤੋਂ ਕੈਨੇਡਾ ਦੀ ਵਸਨੀਕ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਸਰੀ ਵਿਖੇ ਬਤੌਰ ਰੀਐਲਟਰ ਕਾਰਜਸ਼ੀਲ ਹੈ। ਪਿਛਲੇ ਕੁਝ ਸਮੇਂ ਤੋਂ ਉਹ ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਸਰਗਰਮੀ ਨਾਲ ਹਿੱਸਾ ਲੈਂਦੀ ਆ ਰਹੀ।


