- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
3 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ•, ਪੰਜਾਬ ਸਰਕਾਰ ਵੱਲੋਂ 3 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸੀ੍ਰ ਰਜਤ ਕੁਮਾਰ ਅਗਰਵਾਲ ਨੂੰ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਬਿਓਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈੱਕ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਡਾਇਰੈਕਟਰ, ਇੰਡਸਟਰੀਜ਼ ਅਤੇ ਕਾਮਰਸ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ ਪੰਜਾਬ ਵਿੱਤ ਕਾਰਪੋਰੇਸ਼ਨ ਲਿਮਟਿਡ ਅਤੇ ਵਾਧੂ ਚਾਰਜ ਡਾਇਰੈਕਟਰ, ਸੂਚਨਾ ਤਕਨਾਲੋਜੀ ਅਤੇ ਸ੍ਰੀ ਦਵਿੰਦਰਪਾਲ ਸਿੰਘ ਖਰਬੰਦਾ ਨੂੰ ਡਿਪਟੀ ਕਮਿਸ਼ਨਰ, ਮੋਗਾ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ•ਾਂ ਪੀ.ਸੀ.ਐਸ. ਅਧਿਕਾਰੀਆਂ ਵਿੱਚ ਸ੍ਰੀ ਪਰਮਜੀਤ ਸਿੰਘ -1 ਨੂੰ ਵਧੀਕ ਸਕੱਤਰ ਆਬਕਾਰੀ ਅਤੇ ਕਰ ਅਤੇ ਵਾਧੂ ਚਾਰਜ ਵਧੀਕ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਸ੍ਰੀ ਅਮਨਦੀਪ ਬਾਂਸਲ ਦੀਆਂ ਸੇਵਾਵਾਂ ਵਧੀਕ ਮੈਨੇਜਿੰਗ ਡਾਇਰੈਕਟਰ, ਪਨਸੱਪ ਵਜੋਂ ਫੂਡ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ, ਸ੍ਰੀ ਸੰਜੀਵ ਕੁਮਾਰ (2012) ਨੂੰ ਜੁਆਇੰਟ ਰਾਜ ਟਰਾਂਸਪੋਰਟ ਕਮਿਸ਼ਨਰ, ਪੰਜਾਬ ਅਤੇ ਸ੍ਰੀ ਸੰਜੀਵ ਕੁਮਾਰ (2018) ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਫਤਿਹਗੜ• ਸਾਹਿਬ ਅਤੇ ਵਾਧੂ ਚਾਰਜ ਸਬ-ਡਵੀਜ਼ਨਲ ਮੈਜਿਸਟ੍ਰੇਟ, ਫਤਿਹਗੜ• ਸਾਹਿਬ ਵਜੋਂ ਤਾਇਨਾਤ ਕੀਤਾ ਗਿਆ ਹੈ।


