- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲ ਵਾਰਤਾ ਲਈ 9 ਮੈਂਬਰੀ ਭਾਰਤੀ ਵਫ਼ਦ ਲਾਹੌਰ ਪੁੱਜਿਆ
ਲਾਹੌਰ, ਸਿੰਧ ਜਲ ਸੰਧੀ ਬਾਰੇ ਗੱਲਬਾਤ ਕਰਨ ਲਈ ਭਾਰਤੀ ਜਲ ਕਮਿਸ਼ਨ ਦਾ ਇਕ ਵਫ਼ਦ ਅੱਜ ਇੱਥੇ ਪਹੁੰਚ ਗਿਆ ਹੈ। ਇਮਰਾਨ ਖ਼ਾਨ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਦਾ ਇਹ ਪਹਿਲਾ ਮੌਕਾ ਹੋਵੇਗਾ। ਪਾਕਿਸਤਾਨ ਦੇ ਜਲ ਕਮਿਸ਼ਨਰ ਸਈਅਦ ਮੇਹਰ ਅਲੀ ਸ਼ਾਹ ਤੇ ਵਧੀਕ ਕਮਿਸ਼ਨਰ ਸ਼ੇਰਾਜ਼ ਜਮੀਲ ਨੇ ਵਾਹਗਾ ਸਰਹੱਦ ਰਾਹੀਂ ਇੱਥੇ ਪੁੱਜੇ ਸ੍ਰੀ ਪੀ ਕੇ ਸਕਸੈਨਾ ਦੀ ਅਗਵਾਈ ਹੇਠ 9 ਮੈਂਬਰੀ ਭਾਰਤੀ ਵਫ਼ਦ ਦਾ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਬੁੱਧਵਾਰ ਤੇ ਵੀਰਵਾਰ ਨੂੰ ਲਾਹੌਰ ਵਿੱਚ ਗੱਲਬਾਤ ਹੋਵੇਗੀ। ਜਲ ਵਿਵਾਦਾਂ ਬਾਰੇ ਪਿਛਲੀ ਵਾਰਤਾ ਮਾਰਚ ਮਹੀਨੇ ਨਵੀਂ ਦਿੱਲੀ ਵਿੱਚ ਹੋਈ ਸੀ।


