- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਜਵਾਬ ਦੇਣ ਲਈ ਸੰਸਦ ਵਿੱਚ ਪਹੁੰਚੇ
ਤੇਹਰਾਨ,
ਈਰਾਨ ਉਤੇ ਅਮਰੀਕੀ ਆਰਥਿਕ ਪਾਬੰਦੀਆਂ ਦੇ ਬਾਅਦ ਪੈਦਾ ਹੋਏ ਹਾਲਾਤਾਂ ਅਤੇ ਇਸ ਮੁਸੀਬਤ ਵਿਚੋਂ ਦੇਸ਼ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸਬੰਧੀ ਸਵਾਲਾਂ ਦਾ ਜਵਾਬ ਦੇਣ ਲਈ ਰਾਸ਼ਟਰਪਤੀ ਹਸਨ ਰੂਹਾਨੀ ਨੇ ਅੱਜ ਸੰਸਦ ਵਿਚ ਪਹੁੰਚ ਕੇ ਆਪਣੀ ਗੱਲ ਰੱਖੀ| ਇਹ ਪਹਿਲਾ ਮੌਕਾ ਹੈ ਜਦੋਂ ਸੰਸਦ ਨੇ ਰੂਹਾਨੀ ਨੂੰ ਪੇਸ਼ ਹੋਣ ਲਈ ਕਿਹਾ ਸੀ| ਕਿਉਂਕਿ ਸੰਸਦ ਉਤੇ ਕੱਟੜਪੰਥੀ ਵਿਰੋਧੀ ਧਿਰ ਦਾ ਜ਼ੋਰਦਾਰ ਦਬਾਅ ਹੈ| ਅਮਰੀਕੀ ਪਾਬੰਦੀਆਂ ਦੇ ਬਾਅਦ ਦੇਸ਼ ਦੇ ਵਿਗੜਦੇ ਆਰਥਿਕ ਹਾਲਾਤਾਂ ਅਤੇ ਮੁਸੀਬਤਾਂ ਨੂੰ ਦੇਖਦਿਆਂ ਉਨ੍ਹਾਂ ਦੀ ਕੈਬਨਿਟ ਵਿਚ ਫੇਰਬਦਲ ਦੀ ਗੱਲ ਵੀ ਕਹੀ ਜਾ ਰਹੀ ਹੈ| ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੰਸਦ ਮੈਂਬਰ ਰੂਹਾਨੀ ਤੋਂ ਦੇਸ਼ ਦੀ ਮੁਦਰਾ ਰਿਆਲ ਵਿਚ ਆਈ ਗਿਰਾਵਟ, ਵੱਧਦੀ ਬੇਰੁਜ਼ਗਾਰੀ ਜਿਹੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਉਨ੍ਹਾਂ ਦੀ ਰਾਏ ਜਾਣਨਾ ਚਾਹੁੰਦੇ ਹਨ| ਅਪ੍ਰੈਲ ਮਹੀਨੇ ਤੋਂ ਹੁਣ ਤੱਕ ਰਿਆਲ ਦੀ ਕੀਮਤ ਵਿਚ 50 ਫੀਸਦੀ ਦੀ ਗਿਰਾਵਟ ਆ ਚੁੱਕੀ ਹੈ|


