- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਈਜ਼ੀਰੀਆ ਵਿੱਚ ਕੋਰੋਨਾ ਨਾਲ 16 ਡਾਕਟਰਾਂ ਦੀ ਮੌਤ
ਅਬੁਜਾ – ਨਾਈਜ਼ੀਰੀਆ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਕਾਰਨ ਹੁਣ ਤੱਕ ਘੱਟ ਤੋਂ ਘੱਟ 16 ਡਾਕਟਰਾਂ ਦੀ ਮੌਤ ਹੋ ਚੁੱਕੀ ਹੈ| ਨਾਈਜ਼ੀਰੀਆ ਦੇ ਮੈਡੀਕਲ ਸੰਗਠਨ ਦੇ ਪ੍ਰਧਾਨ ਬਾਬਾ ਇਸਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਸ਼ੁਰੂ ਹੋਈ ਇਸ ਮਹਾਮਾਰੀ ਨਾਲ ਦੇਸ਼ ਦੇ 36 ਪ੍ਰਾਂਤਾਂ ਵਿੱਚੋਂ ਹੁਣ ਤੱਕ 16 ਡਾਕਟਰਾਂ ਦੀ ਇਸ ਦੇ ਕਾਰਨ ਮੌਤ ਹੋ ਚੁੱਕੀ ਹੈ| ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਹੁਣ ਤੱਕ 1,031 ਇਸ ਖਤਰਨਾਕ ਬੀਮਾਰੀ ਤੋਂ ਛੁਟਕਾਰਾ ਪਾ ਚੁੱਕੇ ਹਨ, ਜਦ ਕਿ 321 ਡਾਕਟਰ ਹਾਲੇ ਵੀ ਇਸ ਲਾਗ ਤੋਂ ਪ੍ਰਭਾਵਿਤ ਹਨ| ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਘੱਟ ਐਮਰਜੈਂਸੀ ਤਿਆਰੀਆਂ ਦੀ ਕਮੀ ਕਾਰਨ ਸੰਸਾਰਕ ਮਹਾਮਾਰੀ ਨਾਲ ਸਿਹਤਮੰਦ ਵਿਵਸਥਾ ਪ੍ਰਭਾਵਿਤ ਹੋਈ ਹੈ| ਇਸ ਦਾ ਮੁੱਖ ਕਾਰਨ ਵਿਅਕਤੀਗਤ ਸੁਰੱਖਿਆ ਉਪਕਰਣ ਸਮੇਤ ਨਾਕਾਫੀ ਮਨੁੱਖ ਸੰਸਾਧਨ, ਬੁਨਿਆਦੀ ਢਾਂਚੇ ਦੀ ਕਮੀ ਅਤੇ ਮੈਡੀਕਲ ਵਸਤੂਆਂ ਦੀ ਕਮੀ ਹੈ|


