- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਰਾਸ਼ਟਰ 30 ਫੁੱਟ ਡੂੰਘੀ ਖੱਡ ਵਿੱਚ ਬੱਸ ਡਿੱਗਣ ਕਾਰਨ 5 ਦੀ ਮੌਤ, 34 ਜ਼ਖਮੀ
ਮੁੰਬਈ – ਮਹਾਰਾਸ਼ਟਰ ਦੇ ਨੰਦੂਰਬਾਰ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਇਕ ਬੱਸ ਦੇ ਖੱਡ ਵਿੱਚ ਡਿੱਗਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ| ਪੁਲੀਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਕੋਂਡਈਬਾਰੀ ਘਾਟ ਵਿੱਚ ਤੜਕੇ ਸਵਾ 3 ਵਜੇ ਉਸ ਸਮੇਂ ਹੋਇਆ, ਜਦੋਂ ਇਹ ਬੱਸ ਮਲਕਾਪੁਰ ਤੋਂ ਸੂਰਤ ਜਾ ਰਹੀ ਸੀ| ਪ੍ਰਾਪਤ ਜਾਣਕਾਰੀ ਅਨੁਸਾਰ ਚਾਲਕ ਨੇ ਬੱਸ ਤੇ ਕੰਟਰੋਲ ਗਵਾ ਦਿੱਤਾ, ਜਿਸ ਤੋਂ ਬਾਅਦ ਇਹ 30 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਅਤੇ ਸਥਾਨਕ ਲੋਕ ਬਚਾਅ ਲਈ ਮੌਕੇ ਤੇ ਪਹੁੰਚੇ| ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ ਹਨ| ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ| ਮਰਨ ਵਾਲਿਆਂ ਵਿੱਚ ਡਰਾਈਵਰ, ਕਲੀਨਰ ਅਤੇ ਤਿੰਨ ਯਾਤਰੀ ਸ਼ਾਮਲ ਹਨ, ਜਿਨ੍ਹਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ| ਕਰੇਨ ਦੀ ਮਦਦ ਨਾਲ ਬੱਸ ਨੂੰ ਖੱਡ ਵਿਚੋਂ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਕੱਢਣ ਦਾ ਕੰਮ ਕੀਤਾ ਗਿਆ|


