- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਰਵੀਨ ਠੁਕਰਾਲ ਨੇ ਵੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਦੇ ਮਾਤਾ ਸ੍ਰੀਮਤੀ ਰਾਜ ਜੌਲੀ (85) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਜੌਲੀ ਜਿਨ੍ਹਾਂ ਦਾ ਅੱਜ ਬਾਅਦ ਦੁਪਹਿਰ ਪ੍ਰਾਈਵੇਟ ਹਸਪਤਾਲ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਆਪਣੇ ਪਿੱਛੇ ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀਮਤੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਸ੍ਰੀਮਤੀ ਜੌਲੀ ਮਰਹੂਮ ਗਰੁੱਪ ਕੈਪਟਨ ਏ.ਸੀ. ਜੌਲੀ ਦੀ ਪਤਨੀ ਸਨ।


