- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦਾ ਹੈ। ਰਾਣਾ ਕੇ.ਪੀ. ਸਿੰਘ ਨੇ ਸੂਬੇ ਦੇ ਲੋਕਾ ਨੂੰ ਦੁਸਹਿਰੇ ਦਾ ਤਿਉਹਾਰ ਰਿਵਾਇਤੀ ਸ਼ਾਨੋ ਸ਼ੋਕਤ ਅਤੇ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪੰਜਾਬੀਆਂ ਦੀ ਖੁਸ਼ਹਾਲੀ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਅਕੀਦੇ ਅਤੇ ਰਲ ਮਿਲ ਕੇ ਮਨਾਇਆ ਜਾਵੇ।


