- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੂਜੇ ਕੁਆਲੀਫਾਇਰ ਵਿੱਚ ਹੈਦਰਾਬਾਦ ਤੇ ਦਿੱਲੀ ਹੋਣਗੇ ਆਹਮੋ-ਸਾਹਮਣੇ
ਹੈਦਰਾਬਾਦ ਸਨਰਾਈਜ਼ਰਜ਼ ਦੀ ਟੀਮ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿੱਚ ਰੌਇਲ ਚੈਲੇਂਜਰ ਬੰਗਲੌਰ ਦੀ ਟੀਮ ਨੂੰ ਛੇ ਵਿਕਟਾਂ ਦੀ ਸ਼ਿਕਸਤ ਦਿੰਦਿਆਂ ਦੂਜੇ ਕੁਆਲੀਫਾਇਰ ਵਿੱਚ ਪੁੱਜ ਗਈ ਹੈ, ਜਿੱਥੇ ਉਸ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਮੁੰਬਈ ਇੰਡੀਅਨਜ਼ ਦੀ ਟੀਮ ਪਹਿਲਾ ਕੁਆਲੀਫਾਇਰ ਜਿੱਤ ਕੇ ਪਹਿਲਾਂ ਹੀ ਫਾਈਨਲ ਵਿੱਚ ਪੁੱਜ ਚੁੱਕੀ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲੌਰ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 131 ਦੌੜਾਂ ਬਣਾਈਆਂ ਸੀ ਤੇ ਹੈਦਰਾਬਾਦ ਦੀ ਟੀਮ ਨੇ ਇਸ ਟੀਚੇ ਨੂੰ 19.4 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 132 ਦੌੜਾਂ ਬਣਾ ਕੇ ਪੂਰਾ ਕਰ ਲਿਆ। ਹੈਦਰਾਬਾਦ ਦੀ ਟੀਮ ਲਈ ਕੇਨ ਵਿਲੀਅਮਸਨ ਤੇ ਜੇਸਨ ਹੋਲਡਰ ਨੇ ਕ੍ਰਮਵਾਰ ਨਾਬਾਦ 50 ਤੇ 24 ਦੌੜਾਂ ਬਣਾਈਆਂ। ਕਪਤਾਨ ਡੇਵਿਡ ਵਾਰਨਰ ਨੇ 17 ਤੇ ਮਨੀਸ਼ ਪਾਂਡੇ ਨੇ 24 ਦੌੜਾਂ ਦਾ ਯੋਗਦਾਨ ਪਾਇਆ। ਆਰਸੀਬੀ ਲਈ ਕਪਤਾਨ ਵਿਰਾਟ ਕੋਹਲੀ 6 ਦੌੜਾਂ ਬਣਾ ਕੇ ਇਕ ਵਾਰ ਮੁੜ ਨਾਕਾਮ ਰਿਹਾ। ਏ.ਬੀ.ਡਿਵਿਲੀਅਰਜ਼ (56) ਤੇ ਆਰੋਨ ਫਿੰਚ (32) ਨੇ ਹੀ ਪਿੱਚ ’ਤੇ ਖੜ੍ਹਨ ਦਾ ਦਮ ਵਿਖਾਇਆ।


