- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਖਸੀਅਤਾਂ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ ਬਾਅਦ ਦੁਪਹਿਰ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਵੱਲੋਂ ਪਾਏ ਪੂਰਨੇ ਸਾਡੇ ਜੀਵਨ ਦਾ ਆਧਾਰ ਹਨ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਗੁਰਮਤਿ ਸਮਾਗਮ ਵਿਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਨਰਿੰਦਰ ਸਿੰਘ ਹਜੂਰੀ ਰਾਗੀ, ਭਾਈ ਮਨਦੀਪ ਸਿੰਘ, ਭਾਈ ਹਰਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਜਸਕਰਨ ਸਿੰਘ ਆਦਿ ਦੇ ਰਾਗੀ ਜਥਿਆਂ ਨੇ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਇਸ ਮੌਕੇ ਸ਼੍ਰੋਮਣੀ ਕਮੇਟੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਿਕਰਮਜੀਤ ਸਿਮਘ ਕੋਟਲਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਖਜਾਨ ਸਿੰਘ ਆਦਿ ਹਾਜ਼ਰ ਸਨ।


