- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਬਕਾਰੀ ਵਿਭਾਗ ਨੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਤੋਂ 1.30 ਲੱਖ ਲੀਟਰ ਲਾਹਨ ਫੜ ਕੇ ਨਸ਼ਟ ਕੀਤੀ
ਚੰਡੀਗੜ੍ਹ – ਆਬਕਾਰੀ ਵਿਭਾਗ ਵੱਲੋਂ ਸੂਬੇ ਵਿੱਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਲਈ ਆਪ੍ਰੇਸ਼ਨ ਰੈਡ ਰੋਜ਼ ਤਹਿਤ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਵਿਖੇ ਛਾਪਾ ਮਾਰਿਆ ਗਿਆ। ਇਹ ਕਾਰਵਾਈ ਆਬਕਾਰੀ ਤੇ ਸਥਾਨਕ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਉਤੇ ਕੀਤੀ ਗਈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1.30 ਲੱਖ ਲੀਟਰ ਲਾਹਨ ਫੜੀ ਗਈ ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਤਰਪਾਲਾਂ, 2 ਡਰੰਮ, ਇਕ ਪਾਈਪ ਤੇ ਇਕ ਚਾਲੂ ਭੱਠੀ ਵੀ ਜ਼ਬਤ ਕੀਤੀ ਗਈ। ਵਿਭਾਗ ਵੱਲੋਂ ਅਧਿਕਾਰਤ ਪੁਲਿਸ ਥਾਣੇ ਵਿੱਚ ਕੇਸ ਵੀ ਦਰਜ ਕਰਵਾ ਦਿੱਤਾ ਗਿਆ।ਗੈਰ ਸਮਾਜੀ ਤੱਤਾਂ ਨੂੰ ਸਖਤ ਸੁਨੇਹਾ ਦਿੰਦਿਆਂ ਬੁਲਾਰੇ ਨੇ ਵਿਭਾਗ ਵੱਲੋਂ ਅਜਿਹੇ ਤੱਤਾਂ ਨੂੰ ਠੱਲ੍ਹ ਪਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ ਆਦਿ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।


