- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ| ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਨ ਵਿਚ ਇਕਾਂਤਵਾਸ ਵਿਚ ਹਨ|‘ਹੁਣ ਤੱਕ ਉਨ੍ਹਾਂ ਵਿਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਸਾਰੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ| ਟਰੰਪ ਜੂਨੀਅਰ (42) ਤੋਂ ਪਹਿਲਾਂ ਉਨ੍ਹਾਂ ਦੇ ਛੋਟੇ ਭਰਾ ਬੈਰੋਨ, ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕੀ ਪ੍ਰਥਮ ਮਹਿਲਾ ਮੇਲਾਨੀਆ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ|


