- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ
ਜੰਮੂ – ਪਾਕਿਸਤਾਨੀ ਫੋਰਸ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਤੇ ਸਥਿਤ ਮੋਹਰੀ ਚੌਕੀਆਂ ਤੇ ਗੋਲੀਬਾਰੀ ਕੀਤੀ| ਇਸ ਵਿੱਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ| ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਦੇ ਲਾਮ ਇਲਾਕੇ ਵਿੱਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਹੋਈ ਗੋਲੀਬਾਰੀ ਵਿੱਚ ਹੌਲਦਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ| ਉਨ੍ਹਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਅਤੇ ਦੋਵਾਂ ਪਾਸੇ ਕੁਝ ਸਮੇਂ ਤੱਕ ਗੋਲੀਬਾਰੀ ਹੁੰਦੀ ਰਹੀ|ਜਿਕਰਯੋਗ ਹੈ ਕਿ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣ ਦੇ ਮਕਸਦ ਨਾਲ ਹੁਣ ਤੱਕ ਇਸ ਸਾਲ ਪਾਕਿਸਤਾਨ ਨੇ 4137 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ| ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ|


