- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ
ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ 7 ਦਿਨਾਂ ‘ਚ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।ਜੰਗਲਾਤ ਮੰਤਰੀ ਨੇ ਕਿਹਾ ਕਿ ਜਾਂਚ ਰਿਪੋਰਟ ‘ਚ ਵਿਭਾਗ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਜਾਂ ਕਿਸੇ ਵੀ ਹੋਰ ਵਿਅਕਤੀ ਦਾ ਦੋਸ਼ ਸਾਹਮਣੇ ਆਉਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।


