- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਮਾਂ ਲਕਸ਼ਮੀ ਦਿਵਾਲੀ ਪੂਜਾ ਬੰਪਰ-2020 ਦੇ ਪਹਿਲੇ ਇਨਾਮ ਦੇ ਇਕ ਜੇਤੂ ਵੱਲੋਂ ਅੱਜ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਸ ਵਾਰ ਦਿਵਾਲੀ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਨੂੰ ਦਿੱਤਾ ਜਾਣਾ ਸੀ। ਯਾਨੀ ਕਿ ਡੇਢ-ਡੇਢ ਕਰੋੜ ਰੁਪਏ ਦੇ ਦੋ ਜੇਤੂ 18 ਨਵੰਬਰ ਨੂੰ ਕੱਢੇ ਗਏ ਡਰਾਅ ਵਿਚ ਐਲਾਨੇ ਗਏ ਸਨ। ਇਨ੍ਹਾਂ ਵਿਚੋਂ ਟਿਕਟ ਏ-844290 ਦੇ ਜੇਤੂ ਵਰਿੰਦਰ ਪਾਲ ਨੇ ਆਪਣੀ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਅੱਜ ਲਾਟਰੀ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੇ ਹਨ। ਵਰਿੰਦਰ ਸੁਨਾਮ ਸ਼ਹਿਰ (ਜ਼ਿਲ੍ਹਾ ਸੰਗਰੂਰ) ਦਾ ਰਹਿਣ ਵਾਲਾ ਹੈ। ਜਲਦ ਹੀ ਲਾਟਰੀ ਇਨਾਮ ਦਾ ਪੈਸਾ ਜੇਤੂ ਦੇ ਖਾਤੇ ਵਿਚ ਪਾ ਦਿੱਤਾ ਜਾਵੇਗਾ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਬੰਪਰ ਲਾਟਰੀਆਂ ਦੇ ਪਹਿਲੇ ਇਨਾਮਾਂ ਦਾ ਐਲਾਨ ਵਿਕੀਆਂ ਟਿਕਟਾਂ ਵਿਚੋਂ ਹੀ ਕੀਤਾ ਜਾਂਦਾ ਹੈ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਇਕੋ ਇਕ ਅਜਿਹਾ ਸੂਬਾ ਹੈ ਜਿੱਥੇ ਹਰ ਬੰਪਰ ਤੋਂ ਬਾਅਦ ਕੋਈ ਨਾ ਕੋਈ ਵਿਅਕਤੀ ਕਰੋੜਪਤੀ ਬਣਦਾ ਹੈ।


