- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ
ਚੰਡੀਗੜ – ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ ਵਿਚੋਂ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸਣੇ 6 ਵਿਅਕਤੀ ਪਾਜੇਟਿਵ ਪਾਏ ਗਏ। ਸਾਰੇ ਪਾਜੇਟਿਵ ਪਾਏ ਗਏ ਵਿਅਕਤੀ ਤੁਰੰਤ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ।ਪੰਜਾਬ ਦੇ ਰਾਜਪਾਲ ਅਤੇ ਉਹਨਾਂ ਦੇ ਪਰਿਵਾਰ ਦਾ ਟੈਸਟ ਨੈਗਟਿਵ ਪਾਇਆ ਗਿਆ ਹੈ। ਸਮੂਹ ਰਾਜ ਭਵਨਾਂ ਸਬੰਧੀ ਭਾਰਤ ਸਰਕਾਰ ਦੇ ਦਿਸਾ ਨਿਰਦੇਸਾਂ ਅਨੁਸਾਰ ਮਹਾਂਮਾਰੀ ਦੇ ਸੰਬੰਧ ਵਿੱਚ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ।ਰਾਜ ਭਵਨ ਵਿਖੇ ਫਿਲਹਾਲ ਪ੍ਰਵੇਸ ਅਤੇ ਮੀਟਿੰਗਾਂ ‘ਤੇ ਪਾਬੰਦੀ ਲਗਾਈ ਗਈ ਹੈ।


