- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾਇਆ ਜਾਵੇ-ਸਚਿਨ ਸ਼ਰਮਾ
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਦਾ ਧੰਦਾ ਕਰਨ ਵਾਲਿਆਂ ਨੂੰ ਅਪੀਲ
ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਰਾਜ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪੁੱਜਦਾ ਕੀਤਾ ਜਾਵੇ।ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਰਾਹੀਂ ਗਊਧਨ ਲਈ ਸ਼ੈਡ ਬਣਾਉਣ ਤੋਂ ਇਲਾਵਾ ਹਰਾ ਚਾਰਾ, ਤੂੜੀ, ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਅਤੇ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਸਮੇਤ ਗਊਧਨ ਸਿਹਤ ਭਲਾਈ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਰਾਜ ਅੰਦਰ ਗਊਧਨ ਦੀ ਸਾਹੀਵਾਲ ਨਸਲ ਨੂੰ ਪ੍ਰਫ਼ੁਲਤ ਕੀਤਾ ਜਾ ਰਿਹਾ ਹੈ।ਸ੍ਰੀ ਸਚਿਨ ਸ਼ਰਮਾ ਨੇ ਗਊ ਸੇਵਾ ਕਮਿਸ਼ਨ ਵੱਲੋਂ ਡੇਅਰੀ ਉਦਯੋਗ ਨੂੰ ਸੂਚਿਤ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਦੁਧਾਰੂ ਨਾ ਰਹਿਣ ‘ਤੇ ਬੇਸਹਾਰਾ ਸੜਕਾਂ ਜਾਂ ਗਲੀਆਂ ਵਿੱਚ ਨਾ ਛੱਡਣ। ਕਿਊਂਕਿ ਇਹ ਬੇਸਹਾਰਾ ਪਸ਼ੂ ਜਿੱਥੇ ਖ਼ੁਦ ਸੜਕੀ ਹਾਦਸਿਆਂ ਦਾ ਸ਼ਿਕਾਰ ਬਣਦੇ ਹਨ, ਉਥੇ ਹੀ ਆਮ ਲੋਕਾਂ ਲਈ ਵੀ ਜਾਨ ਤੇ ਮਾਲ ਦੇ ਨੁਕਸਾਨ ਦਾ ਕਾਰਨ ਬਣਦੇ ਹਨ।ਸ੍ਰੀ ਸ਼ਰਮਾ ਨੇ ਕਿਹਾ ਕਿ ਰਾਜ ਦੀਆਂ ਸਾਰੀਆਂ ਡੇਅਰੀਆਂ ਦੇ ਮਾਲਕ ਆਪਣੇ ਸਬੰਧਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੀ ਮਦਦ ਨਾਲ ਅਜਿਹੇ ਪਸ਼ੂਆਂ ਨੂੰ ਗਊਸ਼ਾਲਾਵਾਂ ‘ਚ ਭਿਜਵਾਉਣ ਜਿਹੜੇ ਦੁੱਧ ਦੇਣ ਤੋਂ ਵਾਂਝੇ ਹੋ ਗਏ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਸਹਿਯੋਗ ਨਾਲ ਜਿੱਥੇ ਗਊਧਨ ਦਾ ਭਲਾ ਹੋਵੇਗਾ ਉਥੇ ਹੀ ਪੰਜਾਬ ਦੇ ਲੋਕਾਂ ਨੂੰ ਵੀ ਰਾਹਤ ਮਿਲੇਗੀ।


