- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਹੱਦ ਪਾਰਲੇ ਅਤਿਵਾਦ ਦੇ ਟਾਕਰੇ ਲਈ ਭਾਰਤ ਦ੍ਰਿੜ੍ਹ: ਜੈਸ਼ੰਕਰ
ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ 26/11 ਮੁੰਬਈ ਹਮਲਿਆਂ ਦੀ ਵਰ੍ਹੇਗੰਢ ਮੌਕੇ ਕਿਹਾ ਕਿ ਭਾਰਤ ਸਰਹੱਦ ਪਾਰਲੇ ਅਤਿਵਾਦ ਦਾ ਟਾਕਰਾ ਦ੍ਰਿੜਤਾ ਨਾਲ ਕਰਦਾ ਰਹੇਗਾ। ਸ੍ਰੀ ਜੈਸ਼ੰਕਰ ਨੇ ਦੇਸ਼ ਦੀ ਰੱਖਿਆ ਲਈ ਤਾਇਨਾਤ ਭਾਰਤੀ ਸੁਰੱਖਿਆ ਬਲਾਂ ਦੇ ਜਜ਼ਬੇ ਨੂੰ ਸਲਾਹਿਆ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ,‘ਅਸੀਂ ਭਾਰਤ ਖ਼ਿਲਾਫ਼ ਸਰਹੱਦ ਪਾਰਲੇ ਅਤਿਵਾਦ ਅਤੇ ਆਲਮੀ ਪੱਧਰ ’ਤੇ ਅਤਿਵਾਦ ਦੇ ਮੁੱਖ ਕੇਂਦਰ ਨਾਲ ਦ੍ਰਿੜਤਾ ਨਾਲ ਨਜਿੱਠਦੇ ਰਹਾਂਗੇ।’ ਜੈਸ਼ੰਕਰ ਸੰਯੁਕਤ ਅਰਬ ਅਮੀਰਾਤ ਦੇ ਛੇ ਰੋਜ਼ਾ ਦੌਰੇ ’ਤੇ ਹਨ। ਉਨ੍ਹਾਂ ਕਿਹਾ ਕਿ ਮੁੰਬਈ ਹਮਲਿਆਂ ਨੂੰ ਅੱਜ 12 ਸਾਲ ਹੋ ਗਏ ਹਨ, ਉਹ ਉਨ੍ਹਾਂ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਨਾਲ ਹੀ ਉਹ ਮੁਲਕ ਦੀ ਰੱਖਿਆ ਲਈ ਤਾਇਨਾਤ ਸੁਰੱਖਿਆ ਬਲਾਂ ਦੀ ਬਹਾਦਰੀ ਨੂੰ ਵਡਿਆਉਂਦੇ ਹਨ।’


