- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਵਾਇਆ ਪੰਜਾਬ ਬਿਊਰੋ
ਅੰਮ੍ਰਿਤਸਰ, 31 ਅਗਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਨਾ ਵਧਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਨਿਗਮ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਸ. ਦੀਨਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਮੇਅਰ ਨੂੰ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ ਪਰ ਇਸ ਪਾਵਨ ਅਸਥਾਨ ਨੂੰ ਆਉਂਦੇ ਮਾਰਗਾਂ ’ਤੇ ਸੰਗਤਾਂ ਨੂੰ ਆਵਾਜਾਈ ਸਮੇਂ ਅਨੇਕਾਂ ਕਠਿਨਾਈਆਂ ’ਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਸਤਿਆਂ ਵਿੱਚੋਂ ਮੁੱਖ ਰਸਤੇ ਸੁਲਤਾਨਵਿੰਡ ਚੌਂਕ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਟ੍ਰੈਫਿਕ ਵਿਵਸਥਾ ਦਾ ਮੰਦਾ ਹਾਲ ਹੈ ਅਤੇ ਇਸ ਰਸਤੇ ਤੇ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਵੀ ਬਾਹਰ ਵਧਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੇਅਰ ਨੇ ਇਸ ਸਬੰਧੀ ਜਲਦੀ ਹੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਸ. ਦੀਨਪੁਰ ਨੇ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ 10 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਤੱਕ ਬਾਜਾਰ ਦੇ ਰਸਤੇ ਦੀ ਮੁਰੰਮਤ ਲਈ ਵੀ ਗੱਲਬਾਤ ਕੀਤੀ ਗਈ ਜਿਸ ਲਈ ਉੇਨ੍ਹਾਂ ਆਉਂਦੇ ਦੋ-ਚਾਰ ਦਿਨਾਂ ਵਿਚ ਹੀ ਕਾਰਵਾਈ ਆਰੰਭ ਦੇਣ ਦਾ ਯਕੀਨ ਦਿਵਾਇਆ।
ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬਾਂ ਸਬੰਧੀ ਜੋਰਦਾਰ ਤਿਆਰੀਆਂ ਚੱਲ ਰਹੀਆਂ ਹਨ ਅਤੇ ਇਸੇ ਸਬੰਧ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 10 ਸਤੰਬਰ ਨੂੰ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 26 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਨ੍ਹਾਂ ਗੁਰਪੁਰਬਾਂ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਪ੍ਰਬੰਧਾਂ ਲਈ ਗੰਭੀਰ ਹੈ।


