- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਡ ਡਾਇਰੈਕਟਰ ਵੱਲੋਂ ਪੰਜਾਬ ਕੋਚਜ਼ ਯੂਨੀਅਨ ਨਾਲ ਮੁਲਾਕਾਤ
ਕੋਚਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ
ਚੰਡੀਗੜ – ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।ਡਾਇਰੈਕਟਰ ਖੇਡਾਂ ਨੇ ਇਸ ਸਬੰਧੀ ਭਰੋਸਾ ਅੱਜ ਮੁਲਾਕਾਤ ਲਈ ਪਹੁੰਚੇ ਪੰਜਾਬ ਕੋਚਜ਼ ਯੂਨੀਅਨ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਦਿੱਤਾ। ਇਸ ਵਿਚਾਰ ਵਟਾਂਦਰੇ ਦੌਰਾਨ ਸ੍ਰੀ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ, ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕਰੇਗੀ।ਸ੍ਰੀ ਖਰਬੰਦਾ ਨੇ ਕਿਹਾ ਕਿ ਕੋਚ ਸਾਹਿਬਾਨ ਦੀ ਭੂਮਿਕਾ ਸੂਬੇ ਦੀ ਤਰੱਕੀ ਵਿੱਚ ਅਹਿਮ ਹੈ ਅਤੇ ਉਨਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨਾਂ ਕੋਚਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਹੋਰ ਮਿਹਨਤ ਕਰਨ।ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਅਤੇ ਫੁਟਬਾਲ ਕੋਚ ਸ੍ਰੀ ਨਵਿੰਦਰ ਸਿੰਘ, ਜਨਰਲ ਸਕੱਤਰ ਅਤੇ ਤੈਰਾਕੀ ਕੋਚ ਸ੍ਰੀ ਉਮੇਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਤੇ ਅਥਲੈਟਿਕ ਕੋਚ ਜਸਪ੍ਰੀਤ ਸਿੰਘ ਮੰਡੇਰ, ਸੰਯੁਕਤ ਸਕੱਤਰ ਅਤੇ ਹੈਂਡਬਾਲ ਕੋਚ ਲਵਜੀਤ ਸਿੰਘ ਸਰਾਏ, ਕਾਰਜਕਾਰੀ ਮੈਂਬਰ ਤੇ ਜਿਮਨਾਸਟਿਕ ਕੋਚ ਬਲਜੀਤ ਸਿੰਘ ਵੱਲੋਂ ਖੇਡ ਡਾਇਰੈਕਟਰ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਗੇ।


