- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਵੈਕਸੀਨ ਲੈਣ ਦੇ ਬਾਵਜੂਦ ਵੀ ਅਨਿਲ ਵਿਜ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ਵਿੱਚ ਦਾਖ਼ਿਲ
ਅੰਬਾਲਾ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ| ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਖ਼ੁਦ ਟਵੀਟ ਕਰ ਕੇ ਦਿੱਤੀ ਹੈ| ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ| ਉਹਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕੋਰੋਨਾ ਦਾ ਟੈਸਟ ਕਰਵਾਉਣ|ਜਿਕਰਯੋਗ ਹੈ ਕਿ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦੇ ਟ੍ਰਾਇਲ ਵਿੱਚ ਬਤੌਰ ਵਲੰਟੀਅਰ ਵੈਕਸੀਨ ਲਗਵਾਉਣ ਵਾਲੇ ਵਿਸ਼ਵ ਦੇ ਪਹਿਲੇ ਮੰਤਰੀ ਬਣੇ ਹਨ| ਰੋਹਤਕ ਪੀ.ਜੀ.ਆਈ. ਦੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿੱਚ ਉਨ੍ਹਾਂ ਨੂੰ ਟੀਕਾ ਲਗਾਇਆ ਗਿਆ ਸੀ|


