- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ
ਚੰਡੀਗੜ – ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਆਪਣੀ ਇਕ ਮਹੀਨੇ ਦੀ ਤਨਖਾਹ ਉਨਾਂ ਕਿਸਾਨਾਂ ਲਈ ਦੇਣ ਦਾ ਐਲਾਨ ਕੀਤਾ ਹੈ ਜੋ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਪ੍ਰਦਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਡੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਾਡੇ ਕਿਸਾਨਾਂ ਨੂੰ ਸਖਤ ਸੰਘਰਸ਼ ਕਰਨਾ ਪੈ ਰਿਹਾ ਹੈ ਇਸੇ ਮਕਸਦ ਲਈ ਉਹਨਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਲਈ ਦੇਣ ਦਾ ਫੈਸਲਾ ਕੀਤਾ ਹੈ । ਉਨਾਂ ਨੇ ਕਿਸਾਨੀ ਅੰਦੋਲਨ ਜੋ ਕਿ ਅੰਨਦਾਤਾ ਦੀਆਂ ਹੱਕੀ ਮੰਗਾਂਲਈ ਵਿੱਢਿਆ ਗਿਆ ਹੈ , ਨੂੰ ਮਜ਼ਬੂਤ ਕਰਨ ਲਈ ਕਿਸੇ ਵੀ ਢੰਗ ਨਾਲ ਯੋਗਦਾਨ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ।ਉਹਨਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਸਾਡੇ ਕਿਸਾਨਾਂ ਦੇ ਨਾਲ ਉਨਾਂ ਦੇ ਭਵਿੱਖ ਅਤੇ ਜ਼ਮੀਨ ਦੀ ਰਾਖੀ ਲਈ ਖੜੀ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਇਨਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਬਣਾਉਣ ਲਈ ਬਰਾਬਰ ਜਵਾਬਦੇਹ ਹਨ। ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ 2022 ਤੱਕ ਕਿਸਾਨਾਂ ਦੀ ਆਮਦਨ ਨੂੰ ਦੁੱਗਣੀ ਕਰਨ ਦਾ ਵਾਅਦਾ ਪੂਰਾ ਕਰਨਾ ਅਸੰਭਵ ਹੈ ਜਦੋਂ ਇਹਨਾਂ ਖੇਤੀ ਕਾਨੂੰਨਾਂ ਵਿੱਚ ਸਮਰਥਨ ਮੁੱਲ (ਐਮਐਸਪੀ). ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਗਿਆ ਹੈ।


