- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ - ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਨ੍ਹਾਂ ਦੀ ਉਮਰ 96 ਸਾਲ ਸੀ।ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਵਰਗੀ ਸਰਦਾਰ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੇ ਮਾਤਾ ਜੀ ਸਨ। ਰਾਜਪਾਲ ਅੱਜ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ `ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ।


