- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜਖਮੀ ਕਿਸਾਨਾਂ ਦਾ ਹਾਲਚਾਲ ਪੁੱਛਿਆ
ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ ਸਾਹਿਬ ਦੀ ਹੋਈ ਦੁਰਘਟਨਾ ਵਿਚ ਮੌਤ
ਚੰਡੀਗੜ – ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇਕ ਦੁਰਘਟਨਾ ਵਿਚ ਜਖਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜਿਲੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵੀਲਰ) ਵਿਚ ਸਵਾਰ ਸਨ ਅਤੇ ਭਾਗੋਮਾਜਰਾ ਮੁਹਾਲੀ ਵਿਖੇ ਟਿੱਪਰ ਨਾਲ ਹੋਈ ਟੱਕਰ ਦੀ ਮੰਦਭਾਗੀ ਘਟਨਾ ਕਾਰਣ ਦੋ ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ ਸਾਹਿਬ ਦੀ ਮੌਤ ਹੋ ਗਈ ਜਦਕਿ 4 ਕਿਸਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਇਨਾਂ ਨੂੰ ਸਿਵਲ ਹਸਪਤਾਲ ਮੁਹਾਲੀ ਤੋਂ ਅੱਗੇ ਪੀ.ਜੀ.ਆਈ ਤੇ 32- ਹਸਪਤਾਲ, ਚੰਡੀਗੜ ਰੈਫੱਰ ਕਰ ਦਿੱਤਾ ਗਿਆ।ਉਨਾਂ ਅੱਗੇ ਦੱਸਿਆ ਕਿ 3 ਕਿਸਾਨ ਮੁਹਾਲੀ ਹਸਪਤਾਲ ਵਿਖੇ ਜ਼ੇਰੇ-ਏ-ਇਲਾਜ ਹਨ ਜਿਨਾਂ ਦਾ ਹਸਪਤਾਲ ਜਾ ਕੇ ਹਾਲਚਾਲ ਪੁੱਛਿਆ। ਉਨਾਂ ਦੱਸਿਆ ਕਿ 2 ਕਿਸਾਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਉਨਾਂ ਐਸ.ਐਮ.ਓ ਡਾ. ਅਰੀਤ ਕੌਰ ਨੂੰ ਕਿਸਾਨਾਂ ਦੇ ਮਿਆਰੀ ਇਲਾਜ ਯਕੀਨੀ ਕਰਨ ਲਈ ਹਦਾਇਤਾਂ ਵੀ ਦਿੱਤੀਆਂ।


