- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਮੂਲਰ ਦੀ ਜਾਂਚ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ
ਵਾਸ਼ਿੰਗਟਨ – ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ 2016 ‘ਚ ਰੂਸੀ ਦਖਲ ਅੰਦਾਜ਼ੀ ਦੇ ਮਾਮਲਿਆਂ ਦੇ ਵਿਸ਼ੇਸ਼ ਵਕੀਲ ਰਾਬਰਟ ਮੂਲਰ ਦੀ ਜਾਂਚ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਦਾ ਦਾਇਰਾ ਮੇਰੇ ਨਜ਼ਦੀਕੀਆਂ ਤੋਂ ਅੱਗੇ ਵਧ ਨਹੀਂ ਰਿਹਾ ਹੈ। ਟਰੰਪ ਨੇ ਵੀਰਵਾਰ ਨੂੰ ਇਕ ਇੰਟਰਵੀਊ ‘ਚ ਕਿਹਾ ਕਿ 2016 ‘ਚ ਉਨ੍ਹਾਂ ਦੀ ਚੋਣ ਮੁਹਿੰਮ ਨਾਲ ਰੂਸ ਦੇ ਕਥਿਤ ਜੋੜ-ਮੇਲ ਦੀ ਜਾਂਚ ਕਰਨ ਲਈ ਮੂਲਰ ਦੀ ਨਿਯੁਕਤੀ ਕਰਨਾ ਗਲਤ ਸੀ। ਉਨ੍ਹਾਂ ਨੇ ਕਿਹਾ ,”ਮੈਂ ਇਸ ਨੂੰ ਵੱਖਰੇ ਤਰੀਕੇ ਨਾਲ ਦੇਖਦਾ ਹਾਂ। ਮੈਂ ਇਸ ਨੂੰ ਗੈਰ-ਕਾਨੂੰਨੀ ਜਾਂਚ ਦੀ ਤਰ੍ਹਾਂ ਦੇਖਦਾ ਹਾਂ।” ਉਨ੍ਹਾਂ ਨੇ ਕੁਝ ਮਹਾਨ ਵਿਦਵਾਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਵਿਸ਼ੇਸ਼ ਵਕੀਲ ਕਦੇ ਹੋਣਾ ਹੀ ਨਹੀਂ ਚਾਹੀਦਾ ਸੀ। ਕੁਝ ਕਾਨੂੰਨੀ ਮਾਹਿਰਾਂ ਨੇ ਐੱਫ.ਬੀ.ਆਈ. ਦੇ ਸਾਬਕਾ ਨਿਰਦੇਸ਼ਕ ਮੂਲਰ ਦਾ ਨਾਂ ਸੁਝਾਉਣ ‘ਤੇ ਸਵਾਲ ਉਠਾਏ ਸਨ। ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਦਾ ਆਪਣਾ ਨਿਆਂ ਮੰਤਰਾਲਾ ਕਹਿੰਦਾ ਹੈ ਕਿ ਇਹ ਕਾਨੂੰਨੀ ਹੈ। ਇਸ ਤੋਂ ਪਹਿਲਾਂ ਅਗਸਤ ਦੀ ਸ਼ੁਰੂਆਤ ‘ਚ ਟਰੰਪ ਦੇ ਸਾਬਕਾ ਰਾਜਨੀਤਕ ਸਲਾਹਕਾਰ ਰੋਜ਼ਰ ਸਟੋਨ ਦੇ ਸਹਿਯੋਗੀ ਰਹੇ ਐਂਡਰੀਊ ਮਿਲਰ ਨੇ ਅਪੀਲ ਅਦਾਲਤ ‘ਚ ਮੂਲਰ ਦੀ ਨਿਯੁਕਤੀ ਦੇ ਕਾਨੂੰਨੀ ਹੋਣ ਨੂੰ ਚੁਣੌਤੀ ਦਿੱਤੀ ਸੀ।


