- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ
ਵੀ.ਆਈ.ਪੀ. ਸੱਭਿਆਚਾਰ ਦੇ ਖਾਤਮੇ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਕਦਮ
ਚੰਡੀਗੜ੍ਹ – ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਕੀਤੇ ਹਨ।ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ। ਇਨ੍ਹਾਂ ਨੰਬਰਾਂ ‘ਤੇ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ। ਵੀ.ਆਈ.ਪੀ. ਸੱਭਿਆਚਾਰ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸਨ ਅਤੇ ਪੁਰਾਣੇ ਨੰਬਰਾਂ ਦੀ ਵਰਤੋਂ ਸਰਹੱਦੀ ਸੂਬੇ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖਤਰਾ ਸੀ। ਅਜਿਹੇ ਕਥਿਤ ਵੀ.ਆਈ.ਪੀ. ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਹੀ ਗੈਰ ਸਮਾਜੀ ਤੱਤਾਂ ਵੱਲੋਂ ਗੈਰ-ਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂਕਿ ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਅਜਿਹੇ ਰਜਿਸਟ੍ਰੇਸ਼ਨ ਨੰਬਰ ਵਰ੍ਹਿਆਂ ਤੋਂ ਕਈ ਵਾਹਨਾਂ ਉਤੇ ਵਰਤੇ ਜਾਂਦੇ ਸਨ। ਵੀ.ਆਈ.ਪੀਜ਼ ਨੂੰ ਸਹੂਲਤ ਦੇਣ ਵਾਸਤੇ ਪੁਰਾਣਾ ਰਿਕਾਰਡ ਜਾਂ ਤਾਂ ਭਾਲ ਵਿੱਚ ਨਹੀਂ ਆਉਂਦਾ ਸੀ ਜਾਂ ਖਤਮ ਕਰ ਦਿੱਤਾ ਸੀ ਜਿਸ ਨਾਲ ਅਸਲ ਮਾਲਕਾਂ ਦੀ ਪਛਾਣ ਕਰਨ ਵਿੱਚ ਮੁਸ਼ਕਲ ਆਉਂਦੀ ਸੀ।


