- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ‘ਤੇ ਪਾਕਿ ਦਾ ਰਵੱਈਆ ਢਿੱਲਾ-ਮੱਠਾ
ਇਸਲਾਮਾਬਾਦ – ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਮਾਮਲੇ ‘ਤੇ ਭਾਰਤ ਨਾਲ ਹਾਲ ਹੀ ਵਿਚ ਹੋਈ ਗੱਲਬਾਤ ਦੇ ਬਾਅਦ ਪਾਕਿਸਤਾਨ ਦਾ ਰਵੱਈਆ ਫਿਰ ਢਿੱਲਾ ਨਜ਼ਰ ਆ ਰਿਹਾ ਹੈ। ਵੀਰਵਾਰ ਨੂੰ ਇਸਲਾਮਾਬਾਦ ਵਿਚ ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਕੋਰੀਡੋਰ ਖੋਲ੍ਹਿਆ ਜਾ ਸਕਦਾ ਹੈ ਪਰ ਉਸ ‘ਤੇ ਹਾਲੇ ਹੋਰ ਵਿਚਾਰ ਕੀਤੇ ਜਾਣ ਦੀ ਲੋੜ ਹੈ। ਕੋਰੀਡੋਰ ਜ਼ਰੀਏ ਅਸੀਂ ਦੋਹਾਂ ਦੇਸ਼ਾਂ ਵਿਚ ਸੰਬੰਧ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਗੌਰਤਲਬ ਹੈ ਕਿ ਪਾਕਿਸਤਾਨ ਸਾਲ 2001 ਤੋਂ ਕਹਿੰਦਾ ਆਇਆ ਹੈ ਕਿ ਜੇ ਭਾਰਤ ਚਾਹੇ ਤਾਂ ਉਹ ਇਸ ਕੋਰੀਡੋਰ ਨੂੰ ਖੋਲ੍ਹ ਸਕਦਾ ਹੈ। ਹਾਲ ਹੀ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਵਿਚ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਉੱਥੋਂ ਦੇ ਫੌਜ ਚੀਫ ਨੂੰ ਜੱਫੀ ਪਾਉਣ ਕਾਰਨ ਹੋਏ ਵਿਵਾਦ ‘ਤੇ ਕਿਹਾ ਸੀ ਕਿ ਅਜਿਹਾ ਉਨ੍ਹਾਂ ਨੇ ਇਸ ਲਈ ਕੀਤਾ ਕਿਉਂਕਿ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦਾ ਭਰੋਸਾ ਫੌਜ ਮੁਖੀ ਨੇ ਦਿੱਤਾ ਸੀ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਪਹਿਲਾ ਗੁਰਦੁਆਰਾ ਮੰਨਿਆ ਜਾਂਦਾ ਹੈ, ਜਿਸ ਦੀ ਨੀਂਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਖੀ ਸੀ। ਉਨ੍ਹਾਂ ਨੇ ਇੱਥੋਂ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ। ਜ਼ਿਕਰਯੋਗ ਹੈ ਕਿ ਇਹ ਜਗ੍ਹਾ ਭਾਰਤੀ ਸੀਮਾ ਤੋਂ ਕਰੀਬ 4 ਕਿਲੋਮੀਟਰ ਦੂਰ ਹੈ।


