- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨਿਲ ਵਿਜ ਦੀ ਸਿਹਤ ਵਿੱਚ ਸੁਧਾਰ
ਹਰਿਆਣਾ – ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਜੋ ਕਿ ਰਾਹਤ ਦੀ ਗੱਲ ਹੈ। ਡਾਕਟਰਾਂ ਅਨੁਸਾਰ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ। ਅਨਿਲ ਵਿਜ ਨੂੰ ਆਈ.ਸੀ.ਯੂ. ਤੋਂ ਨਾਰਮਲ ਰੂਮ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਨਿਲ ਵਿਜ ਨੇ ਖ਼ੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ‘ਭਗਵਾਨ ਦੀ ਕਿ੍ਰਪਾ ਅਤੇ ਡਾਕਟਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਸਾਰਿਆਂ ਦੀਆਂ ਦੁਆਵਾਂ ਕਾਰਨ ਹੁਣ ਮੈਨੂੰ ਆਈ.ਸੀ.ਯੂ. ਤੋਂ ਨਾਰਮਲ ਰੂਮ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਸਾਰੇ ਲੋਕਾਂ ਦਾ ਸ਼ੁਕਰੀਆ।’ਇਸ ਬਾਰੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਏ.ਕੇ. ਦੁਬੇ ਨੇ ਕਿਹਾ ਕਿ ਐਤਵਾਰ ਤੋਂ ਸਿਹਤ ਮੰਤਰੀ ਨੂੰ ਬੁਖ਼ਾਰ ਨਹੀਂ ਹੋਇਆ, ਉੱਥੇ ਹੀ ਉਨ੍ਹਾਂ ਦੀ ਬਲੱਡ ਰਿਪੋਰਟ ਵਿੱਚ ਵੀ ਸੁਧਾਰ ਹੋਇਆ ਹੈ। ਉਨ੍ਹਾਂ ਦੀ ਸਿਹਤ ਸੁਧਾਰ ਤੋਂ ਸੰਤੁਸ਼ਟ ਹਨ। ਦੱਸਣਯੋਗ ਹੈ ਕਿ ਅਨਿਲ ਵਿਜ ਪਿਛਲੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।


