- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਰਾਸ਼ਟਰ ਵਿੱਚ 31 ਜਨਵਰੀ ਤੱਕ ਵਧੀ ਤਾਲਾਬੰਦੀ
ਮੁੰਬਈ – ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਤਾਲਾਬੰਦੀ ਪਾਬੰਦੀਆਂ ਨੂੰ 31 ਜਨਵਰੀ 2021 ਤੱਕ ਵਧਾ ਦਿੱਤੀ ਹੈ। ਸਰਕਾਰ ਨੇ ਲੋਕਾਂ ਨੂੰ ਨਵਾਂ ਸਾਲ ਮਨਾਉਣ ਲਈ ਘਰੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਹੈ। ਸੂਬਾ ਸਰਕਾਰ ਦੇ ਸਰਕੁਲਰ ਵਿੱਚ ਲੋਕਾਂ ਤੋਂ ਆਪਣੇ ਘਰਾਂ ਵਿੱਚ ਹੀ ਆਮ ਤਰੀਕੇ ਨਾਲ ਨਵੇਂ ਸਾਲ ਦਾ ਸਵਾਗਤ ਕਰਨ ਅਤੇ ਸਮੁੰਦਰ ਕਿਨਾਰੇ, ਪਾਰਕ, ਸੜਕਾਂ ਤੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਸਰਕੁਲਰ ਵਿੱਚ ਵਿਸ਼ੇਸ਼ ਕਰ ਕੇ 10 ਸਾਲ ਤੋਂ ਛੋਟੇ ਬੱਚਿਆਂ ਅਤੇ 60 ਸਾਲ ਤੋਂ ਵੱਧ ਦੇ ਬਜ਼ੁਰਗਾਂ ਤੋਂ ਇਸ ਮਹਾਮਾਰੀ ਦੇ ਮੱਦੇਨਜ਼ਰ ਨਵਾਂ ਸਾਲ ਮਨਾਉਣ ਲਈ ਘਰੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਮੁੰਬਈ ਵਿੱਚ ਨਵੇਂ ਸਾਲ ਤੇ ਮਰੀਨ ਡਰਾਈਵ, ਗੇਟਵੇਅ ਆਫ਼ ਇੰਡੀਆ, ਗਿਰਗਾਂਵ ਅਤੇ ਜੁਹੂ ਆਦਿ ਸਥਾਨਾਂ ਤੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ।


