- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀਆਂ ਨਹਿਰਾਂ ’ਚ 1 ਤੋਂ 8 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ ਤੇ ਮੇਨ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।


