- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਬਣੇ ਪਿਤਾ
ਨਵੀਂ ਦਿੱਲੀ – ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਪਿਤਾ ਬਣ ਗਏ ਹਨ। ਉੱਤਰ ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਮਨੋਜ ਤਿਵਾੜੀ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਇਸ ਦੀ ਜਾਣਕਾਰੀ ਟਵੀਟ ਕਰ ਕੇ ਸਾਂਝੀ ਕੀਤੀ। ਟਵਿੱਟਰ ਤੇ ਜਾਣਕਾਰੀ ਸਾਂਝੀ ਕਰਨ ਤੋਂ ਬਾਅਦ ਤਿਵਾੜੀ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਉਨ੍ਹਾ ਦੀ ਇਕ ਧੀ ਹੋਰ ਹੈ, ਜੋ ਮੁੰਬਈ ਵਿੱਚ ਰਹਿ ਕੇ ਸਿੱਖਿਆ ਹਾਸਲ ਕਰ ਰਹੀ ਹੈ। ਉਹ ਉਸ ਨੂੰ ਮਿਲਣ ਹਮੇਸ਼ਾ ਮੁੰਬਈ ਵੀ ਜਾਂਦੇ ਹਨ।ਜਿਕਰਯੋਗ ਹੈ ਕਿ ਮਨੋਜ 2013 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਉੰਤਰ ਪੂਰਬੀ ਦਿੱਲੀ ਤੋਂ ਪਹਿਲੀ ਵਾਰ ਭਾਜਪਾ ਦੇ ਟਿਕਟ ਤੇ ਚੋਣ ਲੜੇ ਸਨ। ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਜੈਪ੍ਰਕਾਸ਼ ਅਗਰਵਾਲ ਨੂੰ ਹਰਾਇਆ ਸੀ। ਬਾਅਦ ਵਿੱਚ ਉਹ ਦਿੱਲੀ ਭਾਜਪਾ ਦੇ ਪ੍ਰਧਾਨ ਬਣੇ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਨੇ ਨਿਗਮ ਦੀਆਂ ਚੋਣਾਂ ਲੜੀਆਂ। ਭਾਜਪਾ ਨੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਸਾਲ 2019 ਵਿੱਚ ਇਕ ਵਾਰ ਫਿਰ ਉੱਤਰ ਪੂਰਬੀ ਦਿੱਲੀ ਦੀ ਹੀ ਸੀਟ ਤੋਂ ਤਿਵਾੜੀ ਨੇ ਲੋਕ ਸਭਾ ਦੀ ਚੋਣ ਲੜੀ ਅਤੇ ਜੇਤੂ ਰਹੇ।


