- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਸੋਨੀ
ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ‘ਇੱਕ ਜਿਲ੍ਹਾ ਇੱਕ ਉਤਪਾਦ’ਤੇ ਅਧਾਰਿਤ ਹੈ।ਸ਼੍ਰੀ ਸੋਨੀ ਨੇ ਕਿਹਾ ਕਿ ਇੱਕ ਜ਼ਿਲ੍ਹਾ ਇੱਕ ਉਤਪਾਦ ਸਕੀਮ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ, ਸੂਬੇ ਵਿੱਚ ਕੰਮ ਕਰ ਰਹੇ ਅਚਾਰ, ਪਾਪੜ, ਮੁਰੱਬੇ ਆਦਿ ਵਰਗੇ ਰਵਾਇਤੀ ਉਦਯੋਗਾਂ ਨੂੰ ਸੰਗਠਿਤ ਕਰਕੇ ਇੱਕ ਬ੍ਰਾਂਡ ਨਾਮ ਹੇਠ ਵੇਚਣ ਦੀ ਯੋਜਨਾਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕਾਂ ਦੀ ਪਹੁੰਚ ਦੇਸ਼-ਵਿਦੇਸ਼ ਵਿੱਚ ਹੋ ਸਕੇ।


