ਜੰਮੂ-ਕਸ਼ਮੀਰ ‘ਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ

ਸ਼ੋਪੀਆਂ – ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਫੌਜ ਨੂੰ ਲੱਡੀ ਇਮਾਮਸਾਹਬ ਪਿੰਡ ‘ਚ 3 ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲੀ ਸੀ। ਇਸ ਦੇ ਬਾਅਦ ਤੋਂ ਮੁਕਾਬਲਾ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਸੂਬੇ ਦੇ ਬਾਂਦੀਪੋਰਾ ਜ਼ਿਲੇ ‘ਚ ਫੌਜ ਨਾਲ ਮੁਕਾਬਲੇ ‘ਚ ਘੱਟ ਤੋਂ ਘੱਟ 3 ਅੱਤਵਾਦੀ ਮਾਰੇ ਗਏ। ਸ਼ਨੀਵਾਰ ਨੂੰ ਸ਼੍ਰੀਨਗਰ ਦੇ ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ,”ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲੇ ਦੇ ਡੰਨਾ ‘ਚ ਇਕ ਮੁਹਿੰਮ ‘ਚ 3 ਅੱਤਵਾਦੀ ਮਾਰੇ ਗਏ ਹਨ।” ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ‘ਚ ਮੌਕੇ ਤੋਂ ਹਥਿਆਰ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਇਕ ਜਵਾਨ ਸ਼੍ਰੀਨਗਰ ‘ਚ ਆਰਮੀ ਬੇਸ ਹਸਪਤਾਲ ‘ਚ ਇਲਾਜ ਦੌਰਾਨ ਸ਼ਹੀਦ ਹੋ ਗਿਆ ਸੀ।

VIA PUNJAB