- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 9 ਤੋਂ 16 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਘੱਗਰ ਿਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਗਰੁੱਪ ‘ਏ’ ਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਦਿੱਤੀ ਜਾਵੇਗੀ। ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਸਭਰਾਓਂ ਬ੍ਰਾਂਚ , ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਅਤੇ ਮੇਨ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।


