- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ
ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲੇ ਜਾਣ।ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ਼ ਮੁੜ ਖੋਲਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।


