ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰੇ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਾਕੇ ਨਾਲ ਸਬੰਧਤ ਸੌ ਸਾਲਾ ਸਮਾਗਮ ਸਮੇਂ ਅਲਾਦੀਨਪੁਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਆਪਣੀ ਅੜ੍ਹੀ ਛੱਡਣ ਲਈ ਕਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਵਿਖੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਇਹ ਵਰਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅੜ੍ਹੀ ਕਾਰਨ ਹੀ ਵਾਪਰ ਰਿਹਾ ਹੈ। ਜੇਕਰ ਕਿਸਾਨਾਂ ਦੀਆਂ ਹੱਕੀ ਮੰਗਾਂ ’ਤੇ ਸਰਕਾਰ ਨੇ ਗੌਰ ਕੀਤਾ ਹੁੰਦਾ ਤਾਂ ਅਜਿਹੇ ਹਾਲਾਤ ਨਾ ਬਣਦੇ। ਉਨ੍ਹਾਂ ਕਿਹਾ ਕਿ ਅਜੇ ਵੀ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਅਤੇ ਕਾਨੂੰਨ ਰੱਦ ਕਰਕੇ ਆਪਣੇ ਗਲਤੀ ਸੁਧਾਰਨੀ ਚਾਹੀਦੀ ਹੈ।

VIA PUNJAB