- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਆਂਮਾਰ ਵਿੱਚ ਦੋ ਪੱਤਰਕਾਰਾਂ ਨੂੰ ਸੱਤ ਸਾਲ ਦੀ ਕੈਦ
ਯਾਂਗੋਨ – ਰੋਹਿੰਗੀਆ ਮੁਸਲਮਾਨਾਂ ਦੇ ਕਤਲੇਆਮ ਬਾਰੇ ਰਿਪੋਰਟਿੰਗ ਕਰਨ ਗਏ ਖ਼ਬਰ ਏਜੰਸੀ ਰਾਇਟਰਜ਼ ਦੇ ਦੋ ਪੱਤਰਕਾਰਾਂ ਨੂੰ ਮਿਆਂਮਾਰ ਦੇ ਖ਼ੁਫ਼ੀਆ ਰਾਜਕੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸੱਤ ਸਾਲ ਦੀ ਕੈਦ ਸਜ਼ਾ ਸੁਣਾਈ ਗਈ ਹੈ। 32 ਸਾਲਾ ਵਾ ਲੋਨ ਅਤੇ ਕਾਇ ਸੋਈ ਓ (28) ਨੂੰ ਪਿਛਲੇ ਸਾਲ ਦਸੰਬਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਉਦੋਂ ਤੋਂ ਹੀ ਯਾਂਗੋਨ ਦੀ ਇੰਸੀਨ ਜੇਲ੍ਹ ਵਿੱਚ ਬੰਦ ਹਨ। ਪਿਛਲੇ ਸਾਲ ਮਿਆਂਮਾਰ ਦੇ ਸੁਰੱਖਿਆ ਦਸਤਿਆਂ ਨੇ ਰਖਾਇਨ ਸੂਬੇ ਵਿੱਚ ਘੱਟਗਿਣਤੀ ਰੋਹਿੰਗੀਆ ਭਾਈਚਾਰੇ ਦਾ ਵੱਡੇ ਪੱਧਰ ’ਤੇ ਕਤਲੇਆਮ ਚਲਾਇਆ ਸੀ ਜਿਸ ਕਰ ਕੇ ਕਰੀਬ 7 ਲੱਖ ਰੋਹਿੰਗੀਆ ਲੋਕਾਂ ਨੂੰ ਘਰ ਬਾਰ ਛੱਡ ਕੇ ਬੰਗਲਾਦੇਸ਼ ਵਿੱਚ ਸ਼ਰਨ ਲੈਣੀ ਪਈ। ਦੋਵੇਂ ਪੱਤਰਕਾਰਾਂ ਨੇ ਆਪਣੇ ’ਤੇ ਲਗਾਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਪਿਛਲੇ ਸਾਲ ਸਤੰਬਰ ਵਿੱਚ ਰਖਾਇਨ ਦੇ ਪਿੰਡ ਇਨ ਡਿਨ ਵਿੱਚ ਦਸ ਰੋਹਿੰਗੀਆ ਮੁਸਲਮਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਮੌਤ ਦੇ ਘਾਟ ਉਤਾਰਨ ਦੀ ਘਟਨਾ ਬਾਰੇ ਰਿਪੋਰਟ ਪ੍ਰਕਾਸ਼ਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਦਿੱਤਾ ਗਿਆ। ਪੁਲੀਸ ਨੇ ਉਨ੍ਹਾਂ ਨੂੰ ਯਾਂਗੋਨ ਵਿੱਚ ਖਾਣੇ ’ਤੇ ਸੱਦ ਕੇ ਗ੍ਰਿਫ਼ਤਾਰ ਕਰ ਲਿਆ ਸੀ। ਪੱਤਰਕਾਰ ਕਾਇ ਨੇ ਕਿਹਾ ‘‘ਸਰਕਾਰ ਸਾਨੂੰ ਜੇਲ੍ਹ ’ਚ ਡੱਕ ਸਕਦੀ ਹੈ ਪਰ…ਲੋਕਾਂ ਦੇ ਕੰਨ ਤੇ ਅੱਖਾਂ ਬੰਦ ਨਹੀਂ ਕਰਨੀਆਂ ਚਾਹੀਦੀਆਂ।’’ਰਾਇਟਰਜ਼ ਦੇ ਮੁੱਖ ਸੰਪਾਦਕ ਸਟੀਫਨ ਜੇ ਐਡਲਰ ਨੇ ਇਕ ਬਿਆਨ ਵਿੱਚ ਕਿਹਾ ਕਿ ਇਹ ਫ਼ੈਸਲਾ ਪ੍ਰੈਸ ਦੀ ਜ਼ੁਬਾਨਬੰਦੀ ਕਰਾਉਣ ਦਾ ਹਰਬਾ ਹੈ। ਇਸੇ ਦੌਰਾਨ ਸੰਯੁਕਤ ਰਾਸ਼ਟਰ ਦੇ ਹੱਕਾਂ ਬਾਰੇ ਬਣੇ ਨਵੀਂ ਮੁਖੀ ਮਿਸ਼ੇਲ ਬੈਸ਼ਲੈੱਟ ਨੇ ਦੋਵੇਂ ਪੱਤਰਕਾਰਾਂ ਦੀ ਫੌਰੀ ਰਿਹਾਈ ਦੀ ਮੰਗ ਕੀਤੀ ਹੈ। ਿੲਹੋ ਮੰਗ ਬਰਤਾਨੀਆਂ ਨੇ ਵੀ ਦੁਹਰਾਈ ਹੈ।


