- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਰਫ ਦੋ ਲੋਕਾਂ ਦੇ ਵਿਕਾਸ ਲਈ ਜਨਤਾ ਨਾਲ ਹੋ ਰਹੀ ਹੈ ਲੁੱਟ : ਰਾਹੁਲ ਗਾਂਧੀ
ਨਵੀਂ ਦਿੱਲੀ – ਦੇਸ਼ ਵਿੱਚ ਪਿਛਲੇ 10 ਦਿਨਾਂ ਵਿੱਚ 2 ਵਾਰ ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ ਹੈ। ਇਸ ਮਹੀਨੇ ਫਰਵਰੀ ਵਿੱਚ ਹੁਣ ਤੱਕ ਰਸੋਈ ਗੈਸ 75 ਰੁਪਏ ਮਹਿੰਗੀ ਹੋ ਚੁੱਕੀ ਹੈ। ਬੀਤੀ ਰਾਤ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਉਛਾਲ ਆਇਆ ਸੀ। ਇਸ ਤੋਂ ਪਹਿਲਾਂ ਘਰੇਲੂ ਗੈਸ 4 ਫਰਵਰੀ ਨੂੰ 25 ਰੁਪਏ ਮਹਿੰਗੀ ਹੋਈ ਸੀ। ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਤੇਜ਼ੀ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ ਤੇ ਹਮਲਾ ਬੋਲਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਲਿਖਿਆ ਕਿ ਜਨਤਾ ਨਾਲ ਲੁੱਟ, ਸਿਰਫ ਦੋ ਦਾ ਵਿਕਾਸ।ਜਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਆਸਮਾਨ ਛੂੰਹਦੀਆਂ ਕੀਮਤਾਂ ਵਿਚਾਲੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਰਸੋਈ ਗੈਸ ਸਿਲੰਡਰ ਅੱਜ ਤੋਂ 50 ਰੁਪਏ ਮਹਿੰਗਾ ਮਿਲੇਗਾ। ਕੀਮਤ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਦਿੱਲੀ ਦੇ ਲੋਕਾਂ ਨੂੰ14.2 ਕਿਲੋ ਵਾਲੇ ਰਸੋਈ ਗੈਸ ਸਿਲੰਡਰ ਲਈ 769 ਰੁਪਏ ਅਦਾ ਕਰਨੇ ਪੈਣਗੇ।ਉੱਥੇ ਹੀ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਉਹ 40 ਫੀਸਦੀ ਜਨਤਾ ਦੇ ਵਪਾਰ (ਖੇਤੀ) ਨੂੰ ਆਪਣੇ 2 ਦੋਸਤਾਂ ਦੇ ਹਵਾਲੇ ਕਰਨਾ ਚਾਹੁੰਦੇ ਹਨ। ਉਹਨਾਂ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ਦੇਸ਼ ਦਾ ਸਭ ਤੋਂ ਵੱਡਾ ਵਪਾਰ ਖੇਤੀ ਦਾ ਹੈ। 40 ਲੱਖ ਕਰੋੜ ਰੁਪਏ ਦਾ ਵਪਾਰ ਹੈ। ਦੁਨੀਆ ਦਾ ਸਭ ਤੋਂ ਵੱਡਾ ਵਪਾਰ ਹੈ ਅਤੇ ਇਹ ਕਿਸੇ ਇਕ ਵਿਅਕਤੀ ਦਾ ਵਪਾਰ ਨਹੀਂ ਹੈ।


