ਭਾਰਤ ਤੇ ਪਾਕਿਸਤਾਨ ਲਈ ਅਤੀਤ ਨੂੰ ਭੁਲਾ ਕੇ ਅੱਗੇ ਵਧਣ ਦਾ ਸਮਾਂ: ਬਾਜਵਾ

ਇਸਲਾਮਾਬਾਦ – ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਅਤੀਤ ਨੂੰ ਭੁਲਾ ਕੇ ਅੱਗੇ ਵਧਣ। ਉਨ੍ਹਾਂ ਜ਼ੋਰ ਦਿੱਤਾ ਕਿ ਦੋਵਾਂ ਗੁਆਂਢੀਆਂ ਵਿਚਾਲੇ ਅਮਨ ਦੀ ਬਹਾਲੀ ਨਾਲ ਦੱਖਣੀ ਅਤੇ ਕੇਂਦਰੀ ਏਸ਼ੀਆ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵਧਣਗੀਆਂ। ਇਥੇ ਇਸਲਾਮਾਬਾਦ ਸੁਰੱਖਿਆ ਸੰਵਾਦ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਜਨਰਲ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦਰਮਿਆਨ ਵਿਵਾਦ ਅਤੇ ਮੁੱਦੇ ਦੋਵਾਂ ਗੁਆਂਢੀਆਂ ਵਿਚਾਲੇ ਖੇਤਰੀ ਸ਼ਾਂਤੀ ਅਤੇ ਵਿਕਾਸ ਵਿੱਚ ਵੱਡਾ ਅੜਿੱਕਾ ਹਨ।

VIA PUNJAB